ਕਾਨਪੁਰ (ਉੱਤਰ ਪ੍ਰਦੇਸ਼), 14 ਜੁਲਾਈ
ਵਰ੍ਹਾ 1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੌਰਾਨ ਕਾਨਪੁਰ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਵੀਰਵਾਰ ਨੂੰ ਤਿੰਨ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਆਈਟੀ ਦੀ ਅਗਵਾਈ ਕਰਨ ਵਾਲੇ ਸਬ-ਇੰਸਪੈਕਟਰ ਬਾਲੇਂਦਰ ਭੂਸ਼ਨ ਸਿੰਘ ਨੇ ਦੱਸਿਆ ਕਿ ਸਿੱਖ ਵਿਰੋਧੀ ਦੰਗਿਆਂ ਦੇ ਸਬੰਧ ਵਿੱਚ ਨੌਬਸਤਾ ਥਾਣੇ ਅਤੇ ਗੋਬਿੰਦ ਨਗਰ ਥਾਣੇ ਵਿੱਚ ਦਰਜ ਦੋ ਕੇਸਾਂ ਦੇ ਸਬੰਧ ਵਿੱਚ ਚੰਦਰ ਪ੍ਰਤਾਪ ਸਿੰਘ (67), ਅਨਿਲ ਨਿਗਮ ਉਰਫ ਗੁੱਡੂ (61) ਅਤੇ ਰਾਮ ਚੰਦਰ ਪਾਲ (61) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਤਿੰਨਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। -ਪੀਟੀਆਈ