12.4 C
Alba Iulia
Saturday, May 4, 2024

ਉਪ ਰਾਸ਼ਟਰਪਤੀ ਚੋਣਾਂ: ਐੱਨਡੀਏ ਉਮੀਦਵਾਰ ਜਗਦੀਪ ਧਨਖੜ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ

Must Read


ਨਵੀਂ ਦਿੱਲੀ, 18 ਜੁਲਾਈ

ਭਾਰਤ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣ ਲਈ 6 ਅਗਸਤ ਨੂੰ ਹੋਣ ਵਾਲੀਆਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਦੇ ਉਮੀਦਵਾਰ ਜਗਦੀਪ ਧਨਖੜ ਨੇ ਅੱਜ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਹਨ। ਧਨਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਸਮੇਤ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੌਜੂਦਗੀ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਗਦੀਪ ਧਨਖੜ ਨੇ ਕਿਹਾ, ”ਮੈਂ ਹਮੇਸ਼ਾ ਦੇਸ਼ ਦੀਆਂ ਜਮਹੂਰੀ ਕਦਰਾਂ-ਕੀਮਤਾਂ ਨੂੰ ਅੱਗੇ ਲਿਜਾਣ ਦੀ ਕੋਸ਼ਿਸ਼ ਕਰਾਂਗਾ।” ਉਨ੍ਹਾਂ ਕਿਹਾ, ”ਮੈਂ ਕਦੇ ਸੁਪਨੇ ਵਿੱਚ ਨਹੀਂ ਸੋਚਿਆ ਸੀ ਕਿ ਮੇਰੇ ਵਰਗੇ ਆਮ ਪਿਛੋਕੜ ਵਾਲੇ ਵਿਅਕਤੀ ਨੂੰ ਇਹ ਮੌਕਾ ਮਿਲੇਗਾ। ਇੱਕ ਕਿਸਾਨ ਪਰਿਵਾਰ ਤੋਂ ਆਏ ਮੇਰੇ ਵਰਗੇ ਆਮ ਆਦਮੀ ਨੂੰ ਇਤਿਹਾਸਕ ਮੌਕਾ ਦੇਣ ਲਈ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਿਖਰਲੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ।” ਇਸੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ “ਨਾਮਜ਼ਦਗੀ ਭਰਨ ਸਮੇਂ ਮੰਤਰੀ, ਸੰਸਦ ਮੈਂਬਰ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਜਗਦੀਪ ਧਨਖੜ ਦੇ ਨਾਲ ਸਨ। ਮੈਨੂੰ ਯਕੀਨ ਹੈ ਕਿ ਉਹ ਇੱਕ ਸ਼ਾਨਦਾਰ ਅਤੇ ਪ੍ਰੇਰਨਾਦਾਇਕ ਉਪ ਰਾਸ਼ਟਰਪਤੀ ਸਾਬਤ ਹੋਣਗੇ।” ਦੱਸਣਯੋਗ ਹੈ ਕਿ ਵਿਰੋਧੀ ਪਾਰਟੀਆਂ ਨੇ ਸੀਨੀਅਰ ਕਾਂਗਰਸੀ ਆਗੂ ਮਾਰਗਰੇਟ ਅਲਵਾ ਨੂੰ ਉਪ ਰਾਸ਼ਟਰਪਤੀ ਚੋਣ ਲਈ ਆਪਣੀ ਸਾਂਝੀ ਉਮੀਦਵਾਰ ਬਣਾਇਆ। ਉਪ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 19 ਜੁਲਾਈ ਹੈ। ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ ਅਤੇ ਨਵੇਂ ਉਪ ਰਾਸ਼ਟਰਪਤੀ 11 ਅਗਸਤ ਨੂੰ ਅਹੁਦਾ ਸੰਭਾਲਣਗੇ। -ਏਜੰਸੀ

ਐੱਨਡੀਏ ਦੇ ਉਪ ਰਾਸ਼ਟਰਪਤੀ ਉਮੀਦਵਾਰ ਜਗਦੀਪ ਧਨਖੜ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਨੇਤਾਵਾਂ ਨਾਲ। -ਫੋਟੋ: ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -