12.4 C
Alba Iulia
Sunday, May 5, 2024

ਮਲਿਕ ਕਤਲ ਕੇਸ: ਗੁਰਦੁਆਰਾ ਕੌਂਸਲ ਨੇ ਸਰਕਾਰ ਤੋਂ ਵਿਦੇਸ਼ੀ ਭੂਮਿਕਾ ਦੀ ਜਾਂਚ ਮੰਗੀ

Must Read


ਗੁਰਮਲਕੀਅਤ ਸਿੰਘ ਕਾਹਲੋਂ

ਵੈਨਕੂਵਰ, 20 ਜੁਲਾਈ

ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਨੇ ਕੈਨੇਡਾ ਦੇ ਲੋਕ ਸੁਰੱਖਿਆ ਮੰਤਰੀ ਮਾਰਕੋ ਮੈਡੀਸੀਨੋ ਨੂੰ ਪੱਤਰ ਲਿਖ ਕੇ ਧਨਾਢ ਸਿੱਖ ਰਿਪੁਦਮਨ ਸਿੰਘ ਮਲਿਕ ਦੇ ਕਤਲ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਕੌਂਸਲ ਨੇ ਮੰਗ ਕੀਤੀ ਕਿ ਕੇਸ ਦੀ ਇਸ ਨੁਕਤੇ ਤੋਂ ਵੀ ਜਾਂਚ ਕੀਤੀ ਜਾਵੇ। ਪੱਤਰ ਵਿਚ ਪਿਛਲੇ ਸਾਲਾਂ ਵਿਚ ਭਾਰਤੀ ਖੁਫੀਆ ਏਜੰਸੀਆਂ ਦੀ ਕੈਨੇਡਾ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਦੀਆਂ ਮਿਸਾਲਾਂ ਅਤੇ ਕੈਨੇਡਾ ਦੀ ਉੱਚ ਅਦਾਲਤ ਦੇ ਫੈਸਲੇ ਦਾ ਵੀ ਹਵਾਲਾ ਦਿਤਾ ਗਿਆ ਹੈ। ਪੱਤਰ ਵਿਚ ਵਿਦੇਸ਼ੀ ਏਜੰਸੀਆਂ ਵਲੋਂ ਭਾਰਤੀ ਅਤੇ ਕੈਨੇਡੀਅਨ ਮੀਡੀਆ ਦੇ ਇਕ ਹਿੱਸੇ ਨੂੰ ਆਪਣੇ ਹਿਸਾਬ ਨਾਲ ਵਰਤਣ ਦੇ ਦੋਸ਼ ਲਾ ਕੇ ਪੰਜਾਬੀ ਭਾਈਚਾਰੇ ਨੂੰ ਵੰਡਣ ਦੀ ਨੀਤੀ ਦਾ ਹਿੱਸਾ ਦੱਸਿਆ ਗਿਆ ਹੈ। ਕੌਂਸਲ ਨੇ ਕਿਹਾ ਕਿ ਮੀਡੀਆ ਦੇ ਇਕ ਹਿੱਸੇ ਨੇ ਰਿਪੁਦਮਨ ਮਲਿਕ ਦੇ ਕਤਲ ਤੋਂ ਬਾਅਦ ਸਾਰਾ ਜ਼ੋਰ ਉਸ ਨੂੰ ੲੇਅਰ ਇੰਡੀਆ ਜਹਾਜ਼ ਬੰਬ ਕਾਂਡ ਦੇ ਮੁੱਖ ਸਾਜ਼ਿਸ਼ਕਾਰ ਵਜੋਂ ਪ੍ਰਚਾਰਨ ‘ਤੇ ਲਾਇਆ।

ਵਾਇਰਲ ਹੋਏ ਪੱਤਰ ਉਤੇ ਕੌਂਸਲ ਅਹੁਦੇਦਾਰਾਂ ਦੇ ਦਸਤਖਤ ਨਾ ਹੋਣ ਬਾਰੇ ਸੰਪਰਕ ਕਰਨ ‘ਤੇ ਕੌਂਸਲ ਦੇ ਬੁਲਾਰੇ ਮਨਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਚਿੱਠੀ ਮੰਤਰੀ ਨੂੰ ਈਮੇਲ ਰਾਹੀਂ ਲਿਖੀ ਹੋਣ ਕਾਰਨ ਦਸਤਖਤਾਂ ਦੀ ਲੋੜ ਨਹੀਂ। ਉਧਰ ਸਰੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਨੇ ਭਾਰਤੀ ਮੀਡੀਆ ਵਿਚ ਉਸ ਉੱਤੇ ਕਤਲ ਦੀ ਉਂਗਲ ਚੁੱਕੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਕਾਨੂੰਨੀ ਕਾਰਵਾਈ ਦੀ ਗੱਲ ਆਖੀ ਹੈ। ‘ਵੈਨਕੂਵਰ ਸਨ’ ਵਿਚ ਛਪੀ ਰਿਪੋਰਟ ਵਿਚ ਨਿੱਝਰ ਦੇ ਵਕੀਲ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ ਉਸ ਦੇ ਮੁਵੱਕਿਲ ਵਲੋਂ ਖਾਲਿਸਤਾਨ ਦੀ ਹਮਾਇਤ ਕੀਤੇ ਜਾਣ ਕਾਰਨ ਹੀ ਭਾਰਤੀ ਏਜੰਸੀਆਂ ਉਸ ਨੂੰ ਨਿਸ਼ਾਨੇ ਉਤੇ ਲੈ ਕੇ ਕੂੜ ਪ੍ਰਚਾਰ ਕਰ ਰਹੀਆਂ ਹਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -