12.4 C
Alba Iulia
Sunday, May 5, 2024

ਵਿੱਕੀ ਕੌਸ਼ਲ ਤੇ ਉਸ ਦੀ ਪਤਨੀ ਕੈਟਰੀਨਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Must Read


ਮੁੰਬਈ, 26 ਜੁਲਾਈ

ਅਦਾਕਾਰ ਵਿੱਕੀ ਕੌਸ਼ਲ ਤੇ ਉਸ ਦੀ ਪਤਨੀ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ ‘ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦਰਜ ਕਰਵਾਏ ਮਾਮਲੇ ਸਬੰਧੀ ਪੁਲੀਸ ਨੇ ਮਨਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਫਿਲਮ ਨਗਰੀ ‘ਚ ਪੈਰ ਜਮਾਉਣ ਲਈ ਸੰਘਰਸ਼ ਕਰ ਰਿਹਾ ਹੈ। ਉਹ ਕੈਟਰੀਨਾ ਦਾ ਵੱਡਾ ਪ੍ਰਸ਼ੰਸਕ ਦੱਸਿਆ ਜਾਂਦਾ ਹੈ। ਉਹ ਅਭਿਨੇਤਰੀ ਨਾਲ ਵਿਆਹ ਕਰਨਾ ਚਾਹੁੰਦਾ ਸੀ। ਅੱਜ ਉਸ ਨੂੰ ਮੁੰਬਈ ਦੀ ਬਾਂਦਰਾ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਉਸ ਨੂੰ 28 ਜੁਲਾਈ ਤੱਕ ਪੁਲੀਸ ਹਿਰਾਸਤ ‘ਚ ਭੇਜ ਦਿੱਤਾ ਗਿਆ। ਪਿਛਲੇ ਕੁਝ ਮਹੀਨਿਆਂ ਤੋਂ ਮਨਵਿੰਦਰ ਸੋਸ਼ਲ ਮੀਡੀਆ ‘ਤੇ ਕੈਟਰੀਨਾ ਨੂੰ ਤੰਗ ਕਰ ਰਿਹਾ ਸੀ। ਦੂਜੇ ਪਾਸੇ ਮੁਲਜ਼ਮ ਦੇ ਵਕੀਲ ਨੇ ਦੋਸ਼ਾਂ ਨੂੰ ਝੂਠਾ ਕਰਾਰ ਦਿੰਦਿਆਂ ਕਿਹਾ ਉਸ ਦੇ ਮੁਵੱਕਿਲ ਨੂੰ ਫਸਾਇਆ ਗਿਆ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -