ਨਵੀਂ ਦਿੱਲੀ, 26 ਜੁਲਾਈ
ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿਚੋਂ ਲੰਘਣ ਵਾਲੇ ਬਹੁ-ਅਰਬ ਡਾਲਰ ਦੇ ਆਰਥਿਕ ਗਲਿਆਰੇ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਸ਼ਾਮਲ ਹੋਣ ਲਈ ਦੂਜੇ ਦੇਸ਼ਾਂ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਲਈ ਭਾਰਤ ਨੇ ਅੱਜ ਚੀਨ ਅਤੇ ਪਾਕਿਸਤਾਨ ਦੀ ਨਿੰਦਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (ਸੀਪੀਈਸੀ) ਤਹਿਤ ਅਜਿਹੀਆਂ ਗਤੀਵਿਧੀਆਂ ‘ਗੈਰ-ਕਾਨੂੰਨੀ, ਗਲਤ ਅਤੇ ਅਸਵੀਕਾਰਨਯੋਗ ਹਨ।’