ਗੁਆਟੇਮਾਲਾ ਸਿਟੀ, 26 ਜੁਲਾਈ
ਗੁਆਟੇਮਾਲਾ ਦੇ ਰਾਸ਼ਟਰਪਤੀ ਅਲੈਜਾਂਦਰੋ ਗਿਆਮਾਤੇਈ ਨੇ ਅੱਜ ਯੂਕਰੇਨ ਦਾ ਦੌਰਾ ਕਰ ਕੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਗਿਆਮਾਤੇਈ ਨੇ ਰਾਜਧਾਨੀ ਕੀਵ ਵਿੱਚ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ। ਉਹ ਇਸ ਦੇਸ਼ ਦੀ ਯਾਤਰਾ ਕਰਨ ਵਾਲੇ ਪਹਿਲੇ ਲਾਤੀਨੀ ਅਮਰੀਕੀ ਰਾਸ਼ਟਰਪਤੀ ਬਣ ਗਏ ਹਨ ਜਦਕਿ ਕਈ ਲਾਤੀਨੀ ਅਮਰੀਕੀ ਆਗੂਆਂ ਨੇ ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਕਿਨਾਰਾ ਕਰ ਲਿਆ ਸੀ। ਗੁਆਟੇਮਾਲਾ ਦੇ ਰਾਸ਼ਟਰਪਤੀ ਨੇ ਕਿਹਾ ਕਿ ਉਹ ਯੂਕਰੇਨ ਦੇ ਲੋਕਾਂ ਨਾਲ ਖੜ੍ਹੇ ਹਨ ਜਿਨ੍ਹਾਂ ਨੇ ਦਲੇਰੀ ਨਾਲ ਹਮਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਜਾਨਾਂ ਦੇ ਮਾਮਲੇ ਵਿਚ ਉਹ ਚੁੱਪ ਕਰਕੇ ਨਹੀਂ ਬੈਠਣਗੇ। -ਏਪੀ