ਨਵੀਂ ਦਿੱਲੀ: ਗੁਜਰਾਤ ਕੇਡਰ ਦੇ ਸਾਬਕਾ ਆਈਪੀਐਸ ਅਫਸਰ ਸੰਜੀਵ ਭੱਟ ਦੀ 30 ਵਰ੍ਹੇ ਪੁਰਾਣੇ ਹਿਰਾਸਤੀ ਮੌਤ ਮਾਮਲੇ ਵਿੱਚ ਸੁਣਾਈ ਗਈ ਸਜ਼ਾ ਮੁਲਤਵੀ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ, ਕਿਉਂਕਿ ਇਸ ਮਾਮਲੇ ਵਿੱਚ ਪੇਸ਼ ਹੋਣ ਵਾਲਾ ਇਕ ਵਕੀਲ ਸਵਾਈਨ ਫਲੂ ਤੋਂ ਪੀੜਤ ਸੀ। ਸਿਖਰਲੀ ਅਦਾਲਤ ਜਿਸ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 3 ਅਗਸਤ ਦੀ ਤਰੀਕ ਤੈਅ ਕੀਤੀ ਹੈ ਨੇ ਇਕ ਤੋਂ ਬਾਅਦ ਦੂਜੇ ਕਾਰਨ ਕਾਰਨ ਮਾਮਲੇ ਦੀ ਸੁਣਵਾਈ ਵਾਰ ਵਾਰ ਮੁਲਤਵੀ ਹੋਣ ‘ਤੇ ਨਾਖੁਸ਼ੀ ਪ੍ਰਗਟਾਈ ਹੈ। ਜਸਟਿਸ ਐਮ ਆਰ ਸ਼ਾਹ ਅਤੇ ਬੀਵੀ ਨਾਗਰਤਨ ਦੇ ਬੈਂਚ ਨੇ ਕਿਹਾ ਕਿ ਸਬੰਧਤ ਧਿਰਾਂ ਨੂੰ ਆਖਰੀ ਮੌਕਾ ਦਿੱਤਾ ਜਾ ਰਿਹਾ ਹੈ ਤੇ ਮਾਮਲੇ ਦੀ ਸੁਣਵਾਈ ਨਿਸ਼ਚਿਤ ਤਰੀਕ ਨੂੰ ਹੋਵੇਗੀ। -ਪੀਟੀਆਈ