ਲੰਡਨ, 3 ਅਗਸਤ
ਬੀਤੇ ਸਾਲ ਕ੍ਰਿਸਮਿਸ ਮੌਕੇ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈਥ-II ਦੇ ਸ਼ਾਹੀ ਨਿਵਾਸ ਵਿੰਡਸਰ ਕੈਸਲ ਦੇ ਮੈਦਾਨ ਵਿਚ ਗੈਰ-ਕਾਨੂੰਨੀ ਤੌਰ ‘ਤੇ ਦਾਖਲ ਹੋਣ ਕਾਰਨ 20 ਸਾਲਾ ਬਰਤਾਨਵੀ ਪੰਜਾਬੀ ‘ਤੇ ਦੇਸ਼ਧ੍ਰੋਹ ਦਾ ਦੋਸ਼ ਲਗਾਇਆ ਗਿਆ ਹੈ। ਸਾਊਥੈਂਪਟਨ ਦੇ ਵਸਨੀਕ ਜਸਵੰਤ ਸਿੰਘ ਚੈਲ ‘ਤੇ ਜਾਨਲੇਵਾ ਹਥਿਆਰ ਰੱਖਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਲਾਏ ਗਏ ਹਨ। ਚੈਲ ਆਪਣੇ ਆਪ ਨੂੰ ‘ਭਾਰਤੀ ਸਿੱਖ’ ਦੱਸਦਾ ਹੈ ਅਤੇ ਕਹਿੰਦਾ ਹੈ ਕਿ ਉਹ 1919 ਦੇ ਜਲਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲੈਣ ਲਈ ਮਹਾਰਾਣੀ ਨੂੰ ਮਾਰਨਾ ਚਾਹੁੰਦਾ ਸੀ। ਉਹ ਇਸ ਸਮੇਂ ਪੁਲੀਸ ਹਿਰਾਸਤ ਵਿੱਚ ਏ ਤੇ ਉਸ ਨੂੰ ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ‘ਚ 17 ਅਗਸਤ ਨੂੰ ਪੇਸ਼ ਕੀਤਾ ਜਾਵੇਗਾ।