ਨਵੀਂ ਦਿੱਲੀ, 5 ਅਗਸਤ
ਸੁਪਰੀਮ ਕੋਰਟ ਨੇ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀਸੀਏਐੱਸ) ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਪਟੀਸ਼ਨਕਰ ਨੂੰ ਸਬੰਧਤ ਹਾਈ ਕੋਰਟ ਤੱਕ ਪਹੁੰਚਣ ਦੀ ਆਜ਼ਾਦੀ ਦਿੱਤੀ ਹੈ। ਇਸ ਤੋਂ ਬਾਅਦ ਪਟੀਸ਼ਨਕਰਤਾ ਨੇ ਪਟੀਸ਼ਨ ਵਾਪਸ ਲੈ ਲਈ।