12.4 C
Alba Iulia
Saturday, May 18, 2024

ਬੈਡਮਿੰਟਨ ਵਿੱਚ ਭਾਰਤ ਦੀ ਸੁਨਹਿਰੀ ਹੈਟ੍ਰਿਕ

Must Read


ਬਰਮਿੰਘਮ, 8 ਅਗਸਤ

ਮੁੱਖ ਅੰਸ਼

  • ਸਤ੍ਰਿਸਾ ਤੇ ਗਾਇਤਰੀ ਦੀ ਜੋੜੀ ਤੇ ਕਿਦਾਂਬੀ ਸ੍ਰੀਕਾਂਤ ਨੂੰ ਕਾਂਸੀ ਦੇ ਤਗ਼ਮੇ

ਦੋ ਵਾਰ ਦੀ ਓਲੰਪਿੰਕ ਤਗ਼ਮਾ ਜੇਤੂ ਪੀਵੀ ਸਿੰਧੂ ਅਤੇ ਲਕਸ਼ੈ ਸੇਨ ਨੇ ਅੱਜ ਇੱਥੇ ਫਾਈਨਲ ‘ਚ ਜਿੱਤਾਂ ਦਰਜ ਕਰਦਿਆਂ ਰਾਸ਼ਟਰਮੰਡਲ ਖੇਡਾਂ ਦੇ ਬੈਡਮਿੰਟਨ ਮੁਕਾਬਲੇ ‘ਚ ਕ੍ਰਮਵਾਰ ਮਹਿਲਾ ਤੇ ਪੁਰਸ਼ ਸਿੰਗਲਜ਼ ਦਾ ਸੋਨ ਤਗ਼ਮਾ ਜਿੱਤਿਆ ਜਦਕਿ ਪੁਰਸ਼ ਡਬਲਜ਼ ਦੇ ਫਾਈਨਲ ਵਿੱਚ ਸਾਤਵਿਕ ਸਾਈਰਾਜ ਰੰਕੀ ਰੈੱਡੀ ਤੇ ਚਿਰਾਗ ਸ਼ੈੱਟੀ ਦੀ ਜੋੜੀ ਨੇ ਜਿੱਤ ਦਰਜ ਕਰਕੇ ਸੋਨ ਤਗ਼ਮਾ ਭਾਰਤ ਦੀ ਝੋਲੀ ਪਾਇਆ।

ਫਾਈਨਲ ਜਿੱਤਣ ਮਗਰੋਂ ਖੁਸ਼ੀ ਜ਼ਾਹਿਰ ਕਰਦਾ ਹੋਇਆ ਲਕਸ਼ੈ ਸੇਨ।

ਦੁਨੀਆ ਦੀ ਸੱਤਵੇਂ ਨੰਬਰ ਦੀ ਖਿਡਾਰੀ ਸਿੰਧੂ ਨੇ ਦੁਨੀਆ ਦੀ 13ਵੇਂ ਨੰਬਰ ਦੀ ਕੈਨੇਡਾ ਦੀ ਮਿਸ਼ੈਲ ਲੀ ਨੂੰ 21-15, 21-13 ਨਾਲ ਹਰਾ ਕੇ 2014 ਦੀਆਂ ਗਲਾਸਗੋ ਰਾਸ਼ਟਰਮੰਡਲ ਖੇਡਾਂ ਦੇ ਸੈਮੀਫਾਈਨਲ ‘ਚ ਉਸ ਤੋਂ ਮਿਲੀ ਹਾਰ ਦਾ ਹਿਸਾਬ ਵੀ ਪੂਰਾ ਕਰ ਲਿਆ ਹੈ। ਸਿੰਧੂ ਨੇ 2014 ‘ਚ ਕਾਂਸੀ ਤਗ਼ਮਾ ਜਿੱਤਿਆ ਸੀ ਜਦਕਿ ਮਿਸ਼ੈਲ ਸੋਨ ਤਗ਼ਮਾ ਜਿੱਤਣ ‘ਚ ਕਾਮਯਾਬ ਰਹੀ ਸੀ। ਇਸੇ ਦਰਮਿਆਨ ਹੋਏ ਪੁਰਸ਼ ਸਿੰਗਲਜ਼ ਦੇ ਫਾਈਨਲ ‘ਚ ਦੁਨੀਆ ਦੇ 10ਵੇਂ ਨੰਬਰ ਦੇ ਖਿਡਾਰੀ ਅਤੇ ਵਿਸ਼ਵ ਚੈਂਪੀਅਨਸ਼ਿਪ ‘ਚ ਕਾਂਸੀ ਤਗ਼ਮਾ ਜੇਤੂ ਲਕਸ਼ੈ ਸੇਨ ਨੇ ਪਹਿਲਾ ਸੈੱਟ ਗੁਆਉਣ ਮਗਰੋਂ ਜ਼ੋਰਦਾਰ ਵਾਪਸੀ ਕਰਦਿਆਂ ਦੁਨੀਆ ਦੇ 41ਵੇਂ ਨੰਬਰ ਦੇ ਮਲੇਸ਼ਿਆਈ ਖਿਡਾਰੀ ਐੱਨਜੀ ਟੀਜੇ ਯੌਂਗ ਨੂੰ 19-21, 21-9, 21-16 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ।

ਮੈਚ ਜਿੱਤਣ ਮਗਰੋਂ ਇੱਕ ਦੂਜੇ ਦੇ ਗਲੇ ਮਿਲਦੇ ਹੋਏ ਸਾਤਵਿਕ ਤੇ ਚਿਰਾਗ।

22 ਸਾਲਾ ਯੌਂਗ ਖ਼ਿਲਾਫ਼ 20 ਸਾਲਾ ਲਕਸ਼ੈ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਸਾਤਵਿਕ ਤੇ ਚਿਰਾਗ ਦੀ ਦੁਨੀਆ ਦੀ ਸੱਤਵੇਂ ਨੰਬਰ ਦੀ ਜੋੜੀ ਨੇ ਪੁਰਸ਼ ਡਬਲਜ਼ ਦੇ ਫਾਈਨਲ ਵਿੱਚ ਬੇਨ ਲੈਨ ਅਤੇ ਸੀਨ ਵੈਂਡੀ ਦੀ ਇੰਗਲੈਂਡ ਦੀ ਜੋੜੀ ਨੂੰ 21-15, 21-13 ਨਾਲ ਹਰਾਇਆ। ਇਸ ਤੋਂ ਪਹਿਲਾਂ ਸਿੰਧੂ ਨੇ ਮਿਸ਼ੈਲ ਖ਼ਿਲਾਫ਼ 11 ਮੈਚਾਂ ‘ਚ ਨੌਵੀਂ ਜਿੱਤ ਦਰਜ ਕੀਤੀ। ਸਿੰਧੂ ਦਾ ਰਾਸ਼ਟਰਮੰਡਲ ਖੇਡਾਂ ਇਹ ਤੀਜਾ ਨਿੱਜੀ ਤਗ਼ਮਾ ਹੈ। ਉਸ ਨੇ 2018 ਦੀਆਂ ਗੋਲਡ ਕੋਸਟ ਖੇਡਾਂ ‘ਚ ਵੀ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਸੀ। ਬਰਮਿੰਘਮ ਖੇਡਾਂ ‘ਚ ਬੈਡਮਿੰਟਨ ਮੁਕਾਬਲੇ ‘ਚ ਭਾਰਤ ਛੇ ਤਗ਼ਮੇ ਜਿੱਤ ਚੁੱਕਾ ਹੈ। ਇਸ ਤੋਂ ਪਹਿਲਾਂ ਕਿਦਾਂਬੀ ਸ੍ਰੀਕਾਂਤ ਨੇ ਪੁਰਸ਼ ਸਿੰਗਲਜ਼ ਜਦਕਿ ਤ੍ਰਿਸ਼ਾ ਜੌਲੀ ਤੇ ਗਾਇਤਰੀ ਗੋਪੀਚੰਦ ਦੀ ਜੋੜੀ ਨੇਮ ਹਿਲਾ ਡਬਲਜ਼ ‘ਚ ਕਾਂਸੀ ਦਾ ਤਗ਼ਮਾ ਜਿੱਤਿਆ। ਸੈਮੀਫਾਈਨਲ ‘ਚ ਮਿਲੀ ਹਾਰ ਤੋਂ ਬਾਅਦ ਸ੍ਰੀਕਾਂਤ ਨੇ ਕਾਂਸੀ ਤਗ਼ਮੇ ਲਈ ਖੇਡੇ ਗਏ ਮੈਚ ‘ਚ ਸਿੰਗਾਪੁਰ ਦੇ ਜਿਆ ਹੇਂਗ ਜੇਹ ਨੂੰ ਹਰਾਇਆ। ਤ੍ਰਿਸਾ ਜੌਲੀ ਤੇ ਗਾਇਤਰੀ ਗੋਪੀਚੰਦ ਨੇ ਮਹਿਲਾ ਡਬਲਜ਼ ‘ਚ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਜੋੜੀਨੇ ਆਸਟਰੇਲੀਆ ਦੀ ਸੁਆਨ ਯੂ ਵੈਂਡੀ ਚੇਨ ਤੇ ਗ੍ਰੋਨੀਆ ਸਮਰਵਿਲੇ ਦੀ ਜੋੜੀ ਨੂੰ ਹਰਾਇਆ। -ਪੀਟੀਆਈ

ਕਾਂਸੀ ਤਗਮਾ ਦਿਖਾਉਂਦਾ ਹੋਇਆ ਕਿਦਾਂਬੀ ਸ੍ਰੀਕਾਂਤ। -ਫੋਟੋਆਂ:ਪੀਟੀਆਈ

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਮੁਬਾਰਕਾਂ

ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਦੇ ਵੱਖ ਵੱਖ ਮੁਕਾਬਲਿਆਂ ‘ਚ ਸੋਨੇ, ਚਾਂਦੀ ਤੇ ਕਾਂਸੀ ਦੇ ਤਗ਼ਮੇ ਜਿੱਤਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈਆਂ ਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਨੇ ਰਾਸ਼ਟਰਮੰਡਲ ਖੇਡਾਂ ‘ਚ ਤਗ਼ਮੇ ਹਾਸਲ ਕਰਕੇ ਭਾਰਤ ਦਾ ਨਾਂ ਦੁਨੀਆ ‘ਚ ਰੋਸ਼ਨ ਕੀਤਾ ਹੈ ਤੇ ਸਾਰੇ ਦੇਸ਼ ਨੂੰ ਉਨ੍ਹਾਂ ਦੀ ਪ੍ਰਾਪਤੀ ‘ਤੇ ਮਾਣ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -