12.4 C
Alba Iulia
Friday, May 3, 2024

ਗੁਜਰਾਤ ਚੋਣਾਂ: ‘ਆਪ’ ਵੱਲੋਂ ਨੌਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

Must Read


ਅਹਿਮਦਾਬਾਦ, 18 ਅਗਸਤ

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਅੱਜ ਨੌਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ‘ਆਪ’ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਮੌਜੂਦਾ ਸਮੇਂ ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਸੱਤਾ ‘ਤੇ ਕਾਬਜ਼ ਹੈ। ਸੂਬੇ ਵਿੱਚ ਇਸ ਵਰ੍ਹੇ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਫਿਲਹਾਲ ਹੋਰ ਕਿਸੇ ਸਿਆਸੀ ਪਾਰਟੀ ਨੇ ਆਪਣੇ ਉਮੀਦਵਾਰ ਨਹੀਂ ਐਲਾਨੇ ਹਨ। ਵੇਰਵਿਆਂ ਅਨੁਸਾਰ ਚੋਟਿਲਾ ਵਿਧਾਨ ਸਭਾ ਸੀਟ ਤੋਂ ‘ਆਪ’ ਨੇ ਵੀਰਵਾਰ ਨੂੰ ਰਾਜੂ ਕਰਪਾਡਾ ਨੂੰ ਨਾਮਜ਼ਦ ਕੀਤਾ ਹੈ ਜੋ ਕਿ ਸੁਰੇਂਦਰਨਗਰ ਜ਼ਿਲ੍ਹੇ ਤੋਂ ਕਿਸਾਨ ਆਗੂ ਹੈ। ਕਿਸਾਨੀ ਮੁੱਦਿਆਂ ਨੂੰ ਲੈ ਕੇ ਉਸ ਦੇ ਖ਼ਿਲਾਫ਼ ਕਈ ਪਰਚੇ ਦਰਜ ਹਨ। ਇਸੇ ਤਰ੍ਹਾਂ ਪਿਯੂਸ਼ ਪਰਮਾਰ ਨੂੰ ਮੰਗਰੋਲ ਸੀਟ ਤੋਂ ਟਿਕਟ ਦਿੱਤੀ ਗਈ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -