ਚੰਡੀਗੜ੍ਹ, 19 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ ‘ਤੇ ਸੀਬੀਆਈ ਦੇ ਛਾਪੇ ਨੂੰ ਵਿਸ਼ਵ ਪੱਧਰ ‘ਤੇ ਉਨ੍ਹਾਂ ਦੀ ਸ਼ਲਾਘਾ ਕੀਤੇ ਜਾਣ ਵਾਲੇ ਚੰਗੇ ਕੰਮ ਦਾ ਇਨਾਮ ਕਰਾਰ ਦਿੱਤਾ ਹੈ। ਸ੍ਰੀ ਮਾਨ ਨੇ ਟਵੀਟ ਕੀਤਾ, ‘ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਉਨ੍ਹਾਂ ਦੀ ਤਸਵੀਰ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ ਨਿਊਯਾਰਕ ਟਾਈਮਜ਼ ਦੇ ਪਹਿਲੇ ਪੰਨੇ ‘ਤੇ ਛਪੀ ਅਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀਬੀਆਈ ਭੇਜ ਦਿੱਤੀ। ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ?’