ਪਟਨਾ, 23 ਅਗਸਤ
ਬਿਹਾਰ ਦੀ ਨਵੀਂ ਸਰਕਾਰ ਵੱਲੋਂ ਬਹੁਮੱਤ ਸਾਬਤ ਕਰਨ ਲਈ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਸਪੀਕਰ ਵਿਜੈ ਕੁਮਾਰ ਸਿਨਹਾ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਸੱਤਾਧਾਰੀ ‘ਮਹਾਗੱਠਬੰਧਨ’ ਦੇ ਵਿਧਾਇਕਾਂ ਵੱਲੋਂ ਬੇਭਰੋਸਗੀ ਮਤਾ ਲਿਆਉਣ ਦੇ ਬਾਵਜੂਦ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। ਭਾਜਪਾ ਆਗੂ ਸਿਨਹਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਬੇਭਰੋਸਗੀ ਮਤਾ ‘ਫਰਜ਼ੀ’ ਦੋਸ਼ਾਂ ‘ਤੇ ਆਧਾਰਿਤ ਹੈ ਅਤੇ ਇਹ ‘ਵਿਧਾਨਕ ਨਿਯਮਾਂ’ ਦੀ ਪ੍ਰਵਾਹ ਕੀਤੇ ਬਿਨਾਂ ਲਿਆਂਦਾ ਗਿਆ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ”ਬੇਭਰੋਸਗੀ ਮਤੇ ਵਿੱਚ ਵਿਧਾਨਕ ਨਿਯਮਾਂ ਨੂੰ ਬਹੁਤ ਘੱਟ ਅਹਿਮੀਅਤ ਦਿੱਤੀ ਗਈ ਹੈ। ਮੇਰੇ ‘ਤੇ ਪੱਖਪਾਤੀ ਅਤੇ ਤਾਨਾਸ਼ਾਹੀ ਰਵੱਈਆ ਅਪਣਾਉਣ ਦੇ ਦੋਸ਼ ਲਗਾਏ ਗਏ ਹਨ। ਇਹ ਦੋਵੇਂ ਦੋਸ਼ ਪੂਰੀ ਤਰ੍ਹਾਂ ਝੂਠੇ ਹਨ। ਅਜਿਹੇ ਹਾਲਾਤ ਵਿੱਚ ਅਸਤੀਫ਼ਾ ਦੇਣ ਨਾਲ ਮੇਰੇ ਸਵੈਮਾਣ ਨੂੰ ਠੇਸ ਪਹੁੰਚੇਗੀ।” -ਪੀਟੀਆਈ