12.4 C
Alba Iulia
Monday, April 29, 2024

ਫਿਲਮ ‘ਹੱਡੀ’ ਵਿੱਚ ਮੁੱਖ ਕਿਰਦਾਰ ਨਿਭਾਏਗਾ ਨਵਾਜ਼ੂਦੀਨ ਸਿੱਦੀਕੀ

Must Read


ਮੁੁੰਬਈ: ਫਿਲਮ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਜ਼ੀ ਸਟੂਡੀਓਜ਼ ਦੇ ਬੈਨਰ ਹੇਠ ਤਿਆਰ ਹੋ ਰਹੀ ਫਿਲਮ ‘ਹੱਡੀ’ ਵਿਚ ਮੁੱਖ ਕਿਰਦਾਰ ਨਿਭਾਏਗਾ। ਇਹ ਫਿਲਮ ਅਕਸ਼ਿਤ ਅਜੈ ਕੁਮਾਰ ਦੇ ਨਿਰਦੇਸ਼ਨ ਹੇਠ ਤਿਆਰ ਹੋਵੇਗੀ ਜਿਸ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਫਿਲਮ ਅਕਸ਼ਿਤ ਦੀ ਨਿਰਦੇਸ਼ਕ ਵਜੋਂ ਪਹਿਲੀ ਫਿਲਮ ਹੋਵੇਗੀ। ਉਹ ਇਸ ਤੋਂ ਪਹਿਲਾਂ ‘ਸੇਕਰਡ ਗੇਮਜ਼’ ਵਿਚ ਸਹਿ-ਨਿਰਦੇਸ਼ਕ ਵਜੋਂ ਕੰਮ ਕਰ ਚੁੱਕਾ ਹੈ। ਫਿਲਮ ਦੇ ਨਿਰਮਾਤਾ ਨੇ ਅੱਜ ਨਵਾਜ਼ੂਦੀਨ ਦੀ ਫਿਲਮ ਵਿਚਲੀ ਪਹਿਲੀ ਦਿੱਖ ਜਾਰੀ ਕੀਤੀ ਜਿਸ ਵਿਚ ਉਹ ਔਰਤ ਦੇ ਭੇਸ ਵਿਚ ਕੁਰਸੀ ‘ਤੇ ਬੈਠਾ ਨਜ਼ਰ ਆ ਰਿਹਾ ਹੈ। ਨਵਾਜ਼ੂਦੀਨ ਨੇ ਕਿਹਾ ਕਿ ਉਸ ਨੇ ਕਈ ਫਿਲਮਾਂ ਵਿਚ ਵੱਖ-ਵੱਖ ਕਿਰਦਾਰ ਨਿਭਾਏ ਹਨ ਪਰ ‘ਹੱਡੀ’ ਵੱਖਰੀ ਤੇ ਖਾਸ ਫਿਲਮ ਹੋਵੇਗੀ ਕਿਉਂਕਿ ਉਹ ਪਹਿਲੀ ਵਾਰ ਨਵੇਂ ਰੂਪ ਵਿਚ ਸਾਹਮਣੇ ਆਵੇਗਾ। ਇਹ ਫਿਲਮ ਉਸ ਨੂੰ ਬਿਹਤਰ ਅਦਾਕਾਰ ਦੇ ਰੂਪ ਵਿਚ ਅੱਗੇ ਵਧਣ ਵਿਚ ਮਦਦ ਕਰੇਗੀ। ਉਹ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਲਈ ਬਹੁਤ ਉਤਸ਼ਾਹਿਤ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -