ਮੁੰਬਈ: ਸੰਯੁਕਤ ਅਰਬ ਅਮੀਰਾਤ ਵਿੱਚ ਹੋਣ ਵਾਲੇ ਏਸ਼ੀਆ ਕੱਪ ਟੀ20 ਟੂਰਨਾਮੈਂਟ ਵਿੱਚ ਭਾਰਤੀ ਚੁਣੌਤੀ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਅੱਜ ਟੀਮ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਭਾਰਤ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦੀ ਕਰੋਨਾਵਾਇਰਸ ਦੀ ਜਾਂਚ ਰਿਪੋਰਟ ਪਾਜ਼ੇਟਿਵ ਆ ਗਈ। ਏਸ਼ੀਆ ਕੱਪ ਵਿੱਚ ਭਾਰਤ ਦਾ 28 ਅਗਸਤ ਨੂੰ ਕੱਟੜ ਵਿਰੋਧੀ ਪਾਕਿਸਤਾਨ ਨਾਲ ਮੈਚ ਹੈ। ਇੰਡੀਆ ਟੂਡੇ ਦੀ ਇਕ ਰਿਪੋਰਟ ਅਨੁਸਾਰ ਅਜੇ ਇਹ ਸਪੱਸ਼ਟ ਨਹੀਂ ਹੈ ਕਿ ਦ੍ਰਾਵਿੜ ਇਸ ਅਹਿਮ ਮੈਚ ਲਈ ਸੰਯੁਕਤ ਅਰਬ ਅਮੀਰਾਤ ਜਾਣਗੇ ਜਾਂ ਨਹੀਂ। ਹਾਲਾਂਕਿ, ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਰਾਹੁਲ ਦੇ ਕਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਨਹੀਂ ਕੀਤੀ ਹੈ। -ਆਈਏਐੱਨਐੱਸ