ਜੰਮੂ, 27 ਅਗਸਤ
ਬੀਐੱਸਐੱਫ ਨੇ ਇੱਥੇ ਅੰਤਰਰਾਸ਼ਟਰੀ ਸਰਹੱਦ ਨੇੜੇ ਅੱਜ ਤੜਕੇ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਨੇ ਸਿਆਲਕੋਟ ਦੇ ਰਹਿਣ ਵਾਲੇ ਮੁਹੰਮਦ ਸ਼ਾਬਾਦ (45) ਨੂੰ ਸਰਹੱਦ ਪਾਰ ਤੋਂ ਅਰਨੀਆ ਸੈਕਟਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਦੇਖਿਆ। ਉਸ ਨੂੰ ਚੇਤਾਵਨੀ ਦੇਣ ਲਈ ਜਵਾਨਾਂ ਨੇ ਕੁੱਝ ਗੋਲੀਆਂ ਚਲਾਈਆਂ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਸ਼ਾਬਾਦ ਤੋਂ ਕੋਈ ਇਤਰਾਜ਼ਯੋਗ ਸਮੱਗਰੀ ਨਹੀਂ ਮਿਲੀ।