ਪਣਜੀ, 29 ਅਗਸਤ
ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਅੱਜ ਦੱਸਿਆ ਕਿ ਭਾਜਪਾ ਆਗੂ ਸੋਨਾਲੀ ਫੋਗਾਟ ਕਤਲ ਮਾਮਲੇ ਵਿਚ ਗੋਆ ਸਰਕਾਰ ਐਕਸ਼ਨ ਟੇਕਨ ਰਿਪੋਰਟ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸੌਂਪੇਗੀ। ਇਸ ਤੋਂ ਇਲਾਵਾ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ ਪੁਲੀਸ ਨਾਲ ਵੀ ਜਾਂਚ ਸਬੰਧੀ ਕਾਗਜ਼ਾਤ ਸਾਂਝੇ ਕੀਤੇ ਜਾਣਗੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿ ਗੋਆ ਪੁਲੀਸ ਇਸ ਮਾਮਲੇ ਸਬੰਧੀ ਸਹੀ ਢੰਗ ਨਾਲ ਛਾਣਬੀਣ ਕਰ ਰਹੀ ਹੈ। ਦੱਸਣਾ ਬਣਦਾ ਹੈ ਕਿ 43 ਸਾਲਾ ਟਿਕ ਟੌਕ ਸਟਾਰ ਤੇ ਹਿਸਾਰ ਤੋਂ ਭਾਜਪਾ ਆਗੂ ਸੋਨਾਲੀ ਆਪਣੇ ਦੋਸਤਾਂ ਨਾਲ ਗੋਆ ਗਈ ਸੀ ਜਿਸ ਦੀ ਉਥੇ ਭੇਤਭਰੀ ਹਾਲਾਤ ਵਿਚ ਮੌਤ ਹੋ ਗਈ ਸੀ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਸੋਨਾਲੀ ਦਾ ਪਰਿਵਾਰ ਅੱਜ ਮੁੱਖ ਮੰਤਰੀ ਮਨੋਹਰ ਖੱਟਰ ਨੂੰ ਮਿਲਿਆ ਤੇ ਉਨ੍ਹਾਂ ਸੀਬੀਆਈ ਜਾਂਚ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸੋਨਾਲੀ ਨੂੰ ਰੇਸਤਰਾਂ ਵਿਚੋਂ ਬੇਹੋਸ਼ੀ ਦੀ ਹਾਲਤ ਵਿਚ ਲਿਜਾਣ ਦੀਆਂ ਵੀਡੀਓਜ਼ ਵੀ ਵਾਇਰਲ ਹੋਈਆਂ ਹਨ। ਏਜੰਸੀ