ਮੁੰਬਈ, 30 ਅਗਸਤ
ਮੁੰਬਈ ਪੁਲੀਸ ਨੇ ‘ਕੇਆਰਕੇ’ ਦੇ ਨਾਂ ਨਾਲ ਮਸ਼ਹੂਰ ਅਭਿਨੇਤਾ ਅਤੇ ਫਿਲਮ ਆਲੋਚਕ ਕਮਾਲ ਰਾਸ਼ਿਦ ਖਾਨ ਨੂੰ ਕਥਿਤ ਤੌਰ ‘ਤੇ ਅਪਮਾਨਜਨਕ ਟਵੀਟ ਕਰਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਅਦਾਲਤ ਨੇ ਉਸ ਨੂੰ 14 ਦਿਨ ਦੇ ਜੁਡੀਸ਼ਲ ਰਿਮਾਂਡ ‘ਤੇ ਭੇਜ ਦਿੱਤਾ ਹੈ।ਮਲਾਡ ਪੁਲੀਸ ਸਟੇਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਖਾਨ ਨੂੰ ਸੋਮਵਾਰ ਦੇਰ ਰਾਤ ਦੁਬਈ ਤੋਂ ਆਉਣ ਤੋਂ ਬਾਅਦ ਮੁੰਬਈ ਹਵਾਈ ਅੱਡੇ ‘ਤੇ ਗ੍ਰਿਫਤਾਰ ਕੀਤਾ ਗਿਆ। ਪੁਲੀਸ ਨੇ ਕਥਿਤ ‘ਮਾਨਹਾਨੀ’ ਵਾਲੇ ਟਵੀਟ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਅਧਿਕਾਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਆਰਕੇ ਖ਼ਿਲਾਫ ‘ਲੁੱਕਆਊਟ ਸਰਕੂਲਰ’ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਖ਼ਿਲਾਫ਼ 2020 ਵਿੱਚ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸਿਟੀ ਪੁਲੀਸ ਨੂੰ ਸੋਮਵਾਰ ਨੂੰ ਉਸ ਦੇ ਆਉਣ ਦੀ ਸੂਚਨਾ ਮਿਲੀ ਅਤੇ ਤੁਰੰਤ ਉਸ ਨੂੰ ਗ੍ਰਿਫਤਾਰ ਕਰ ਲਿਆ। ਖਾਨ ਨੇ 2016 ਵਿੱਚ ਦਾਅਵਾ ਕੀਤਾ ਸੀ ਕਿ ਉਸ ਨੂੰ ਫਿਲਮ ਨਿਰਮਾਤਾ ਕਰਨ ਜੌਹਰ ਦੁਆਰਾ ਫਿਲਮ ਦੇ ਹੱਕ ਵਿੱਚ ਟਵੀਟ ਕਰਨ ਲਈ ਭੁਗਤਾਨ ਕੀਤਾ ਗਿਆ ਸੀ।