12.4 C
Alba Iulia
Sunday, May 12, 2024

ਭਾਰਤ ਤੋਂ ਸਬਜ਼ੀਆਂ ਅਤੇ ਹੋਰ ਵਸਤਾਂ ਦੀ ਦਰਾਮਦ ‘ਤੇ ਵਿਚਾਰ ਕਰ ਸਕਦਾ ਹੈ ਪਾਕਿਸਤਾਨ: ਵਿੱਤ ਮੰਤਰੀ ਇਸਮਾਈਲ

Must Read


ਇਸਲਾਮਾਬਾਦ: ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖੁਰਾਕੀ ਵਸਤਾਂ ਦੀ ਦਰਾਮਦ ‘ਤੇ ਪਾਕਿਸਤਾਨ ਵਿਚਾਰ ਕਰ ਸਕਦਾ ਹੈ ਕਿਉਂਕਿ ਹੜ੍ਹਾਂ ਕਾਰਨ ਮੁਲਕ ‘ਚ ਭਾਰੀ ਤਬਾਹੀ ਹੋਈ ਹੈ ਤੇ ਫਸਲਾਂ ਨੁਕਸਾਨੀਆਂ ਗਈਆਂ ਹਨ। ਇਹ ਪ੍ਰਗਟਾਵਾ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਕੀਤਾ। ਗੁਆਂਢੀ ਦੇਸ਼ ‘ਚ ਹੜ੍ਹ ਕਾਰਨ ਵੱਖ-ਵੱਖ ਸਬਜ਼ੀਆਂ ਅਤੇ ਫਲਾਂ ਦੇ ਭਾਅ ਅਸਮਾਨੀ ਚੜ੍ਹ ਗਏ ਹਨ। ਇਸ ਤਬਾਹੀ ਕਾਰਨ ਬਲੋਚਿਸਤਾਨ, ਸਿੰਧ ਅਤੇ ਦੱਖਣੀ ਪੰਜਾਬ ਤੋਂ ਸਬਜ਼ੀਆਂ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸਰਕਾਰੀ ਰੇਡੀਓ ਪਾਕਿਸਤਾਨ ਨੇ ਦੱਸਿਆ ਕਿ ਵਿੱਤ ਮੰਤਰੀ ਇਸਮਾਈਲ ਨੇ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਸਰਕਾਰ ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖੁਰਾਕੀ ਵਸਤਾਂ ਦੀ ਦਰਾਮਦ ਕਰਨ ਬਾਰੇ ਵਿਚਾਰ ਕਰ ਸਕਦੀ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -