ਅਰਾਵਲੀ (ਗੁਜਰਾਤ) 2 ਸਤੰਬਰ
ਗੁਜਰਾਤ ਦੇ ਅਰਾਵਲੀ ਜ਼ਿਲ੍ਹੇ ਦੇ ਮਾਲਪੁਰ ਖੇਤਰ ਵਿੱਚ ਅੱਜ ਸਵੇਰੇ ਕਾਰ ਸ਼ਰਧਾਲੂਆਂ ‘ਤੇ ਚੜ੍ਹ ਗਈ ਜਿਸ ਕਾਰਨ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਲੋਕ ਆਪਣੇ ਨਾਲ ਲੱਗਦੇ ਬਨਾਸਕਾਂਠਾ ਜ਼ਿਲ੍ਹੇ ਦੇ ਅੰਬਾਜੀ ਕਸਬੇ ਦੇ ਅੰਬਾਜੀ ਮੰਦਰ ਵੱਲ ਪੈਦਲ ਜਾ ਰਹੇ ਸਨ, ਜਦੋਂ ਇਹ ਹਾਦਸਾ ਹੋਇਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਅਰਾਵਲੀ ਜ਼ਿਲ੍ਹੇ ਦੇ ਮਾਲਪੁਰ ਨੇੜੇ ਕ੍ਰਿਸ਼ਨਪੁਰ ਪਾਟੀਆ ਨੇੜੇ ਕਾਰ ਦੇ ਡਰਾਈਵਰ ਨੇ ਆਪਣੀ ਗੱਡੀ ਤੋਂ ਕੰਟਰੋਲ ਗੁਆ ਦਿੱਤਾ। ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਪਰਿਵਾਰ ਲਈ 4 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸਗ੍ਰੇਸ਼ੀਆ ਗਰਾਂਟ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਅਰਾਵਲੀ ਦੇ ਜ਼ਿਲ੍ਹਾ ਕੁਲੈਕਟਰ ਨੂੰ ਜ਼ਖਮੀਆਂ ਲਈ ਜ਼ਰੂਰੀ ਡਾਕਟਰੀ ਇਲਾਜ ਯਕੀਨੀ ਬਣਾਉਣ ਲਈ ਕਿਹਾ ਹੈ।