ਨਵੀਂ ਦਿੱਲੀ: ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕਾਂ ਨੂੰ ਅੰਗਦਾਨ ਲਈ ਪ੍ਰੇਰਿਤ ਕਰਨ । ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਵਹਿਮ-ਭਰਮ ਦੂਰ ਕਰਦਿਆਂ ਉਨ੍ਹਾਂ ਨੂੰ ਲੋਕਾਂ ਵਿੱਚ ਜਾਗਰੂਕਤਾ ਫ਼ੈਲਾਉਣ ‘ਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਗਦਾਨ ਦੇ ਮੁੱਦੇ ‘ਤੇ ਹਰ ਮੀਡੀਆ ਕਰਮੀ ਕਿਸੇ ਵੀ ਤਰ੍ਹਾਂ ਦੀ ਗਲਤਫਹਿਮੀ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦਾ ਹੈ। ਦਧੀਚੀ ਦੇਹਦਾਨ ਸਮਿਤੀ ਵੱਲੋਂ ਅੰਗਦਾਨ ਸਬੰਧੀ ਕੌਮੀ ਮੁਹਿੰਮ ਦੀ ਸ਼ੁਰੂਆਤ ਮੌਕੇ ਕਰਵਾਏ ਗਏ ਇੱਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਪ ਰਾਸ਼ਟਰਪਤੀ ਨੇ ਅੰਗਦਾਨ ਨੂੰ ਇੱਕ ਸੰਵੇਦਨਸ਼ੀਲ ਮੁੱਦਾ ਦੱਸਿਆ। ਉਨ੍ਹਾਂ ਧਾਰਮਿਕ ਆਗੂਆਂ ਨੂੰ ਇਸ ਦੇ ਮੁੱਦੇ ‘ਤੇ ਲੋਕਾਂ ਦੇ ਵਹਿਮ-ਭਰਮ ਦੂਰ ਕਰਨ ਅਤੇ ਜਾਗਰੂਕਤਾ ਫ਼ੈਲਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਮੀਡੀਆ ਅਤੇ ਸੋਸ਼ਲ ਮੀਡੀਆ ਦੀ ਭੂਮਿਕਾ ਵੀ ਅਹਿਮ ਹੈ। -ਪੀਟੀਆਈ