ਜੰਮੂ, 4 ਸਤੰਬਰ
ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਮਾਰਗ ‘ਤੇ ਆਵਾਜਾਈ ਠੱਪ ਹੋ ਗਈ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਕੈਫੇਟੇਰੀਆ ਅਤੇ ਮੇਹਰ ਵਿੱਚ ਜ਼ਮੀਨ ਖਿਸਕਣ ਅਤੇ ਪੱਥਰ ਡਿੱਗਣ ਕਾਰਨ ਕੌਮੀ ਮਾਰਗ ‘ਤੇ ਆਵਾਜਾਈ ਠੱਪ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੂਰੀ ਰਾਤ ਪਏ ਭਾਰੀ ਮੀਂਹ ਮਗਰੋਂ ਜ਼ਮੀਨ ਖਿਸਕਣ ਕਾਰਨ ਬੰਦ ਹੋਏ ਕੌਮੀ ਮਾਰਗ ‘ਤੇ ਆਵਾਜਾਈ ਬਹਾਲ ਕਰਨ ਲਈ ਮਲਬਾ ਹਟਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਨ ਵਾਲਾ ਇਕਲੌਤਾ ਕੌਮੀ ਮਾਰਗ ਹੈ। ਅਧਿਕਾਰੀ ਨੇ ਦੱਸਿਆ ਕਿ ਜੰਮੂ ਸ਼ਹਿਰ ਵਿੱਚ ਰਿਕਾਰਡ 95.7 ਐੱਮਐੱਮ, ਊਧਮਪੁਰ ਵਿੱਚ 92.6 ਐੱਮਐੱਮ ਅਤੇ ਕਠੂਆ ਵਿੱਚ ਪਿਛਲੇ ਚੌਵੀਂ ਘੰਟਿਆਂ ਦੌਰਾਨ 42 ਐੱਮਐੱਮ ਮੀਂਹ ਪਿਆ ਹੈ। -ਪੀਟੀਆਈ