ਨਵੀਂ ਦਿੱਲੀ, 6 ਸਤੰਬਰ
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਆਪਣੀ ਚਾਰ ਦਿਨਾਂ ਭਾਰਤ ਯਾਤਰਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਹਰ ਸਮੱਸਿਆ ਦਾ ਹੱਲ ਦੋਸਤੀ ਰਾਹੀਂ ਕੀਤਾ ਜਾ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਦੇ ਸਾਹਮਣੇ ਉਨ੍ਹਾਂ ਦਾ ਸਵਾਗਤ ਕੀਤਾ, ਜਿੱਥੇ ਉਨ੍ਹਾਂ ਨੂੰ ਤਿੰਨਾਂ ਸੈਨਾਵਾਂ ਵੱਲੋਂ ਸਲਾਮੀ ਦਿੱਤੀ ਗਈ। ਰਾਸ਼ਟਰਪਤੀ ਭਵਨ ‘ਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਹਸੀਨਾ ਨੇ ਕਿਹਾ ਕਿ ਸ੍ਰੀ ਮੋਦੀ ਨਾਲ ਉਨ੍ਹਾਂ ਦੀ ਗੱਲਬਾਤ ਦੋਵਾਂ ਮੁਲਕਾਂ ‘ਚ ਲੋਕਾਂ ਦੀ ਹਾਲਤ ਸੁਧਾਰਨ, ਗਰੀਬੀ ਦੇ ਖਾਤਮੇ ਅਤੇ ਆਰਥਿਕ ਵਿਕਾਸ ‘ਤੇ ਕੇਂਦਰਿਤ ਹੋਵੇਗੀ।