12.4 C
Alba Iulia
Tuesday, April 30, 2024

ਬੈਡਮਿੰਟਨ ਤੇ ਟੇਬਲ ਟੈਨਸ: ਮਨਦੀਪ ਸਿੰਘ ਨੇ ਮਾਰੀ ਬਾਜ਼ੀ

Must Read


ਬਨੂੜ: ਚਿਤਕਾਰਾ ਯੂਨੀਵਰਸਿਟੀ ਵੱਲੋਂ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਪੰਜਾਬ ਚੈਪਟਰ ਦੇ ਸਹਿਯੋਗ ਨਾਲ ਬੈਡਮਿੰਟਨ ਅਤੇ ਟੇਬਲ ਟੈਨਿਸ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਆਰਕੀਟੈਕਟਸ, ਪੰਜਾਬ ਚੈਪਟਰ ਦੇ ਚੇਅਰਮੈਨ ਸੰਜੇ ਗੋਇਲ, ਪ੍ਰਧਾਨ ਨਿਰੰਜਨ ਕੁਮਾਰ ਅਤੇ ਜਨਰਲ ਸਕੱਤਰ ਰਜਨੀਸ਼ ਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਚਿਤਕਾਰਾ ਦੀ ਪ੍ਰੋ ਚਾਂਸਲਰ ਡਾ. ਮਧੂ ਚਿਤਕਾਰਾ ਨੇ ਕੀਤੀ ਬੈਡਮਿੰਟਨ ਸਿੰਗਲਜ਼ ਦੇ 45 ਸਾਲ ਤੋਂ ਘੱਟ ਉਮਰ ਵਰਗ ਤੋਂ ਘੱਟ ਮੁਕਾਬਲੇ ਵਿੱਚ ਮਨਦੀਪ ਸਿੰਘ ਨੇ ਪਹਿਲਾ ਸਥਾਨ ਜਿੱਤਿਆ। ਡਬਲਜ਼ ਵਰਗ ਵਿੱਚ ਸਤਨਾਮ ਸਿੰਘ ਤੇ ਸਤਨਾਮ ਕੁਮਾਰ ਪਹਿਲੇ ਸਥਾਨ ‘ਤੇ ਰਹੇ। 45 ਸਾਲ ਤੋਂ ਵੱਧ ਉਮਰ ਵਰਗ ਵਿੱਚ ਰਜਨੀਸ਼ ਵਾਲੀਆ ਅੱਵਲ ਰਿਹਾ। ਔਰਤਾਂ ਦੇ 45 ਸਾਲ ਤੋਂ ਘੱਟ ਵਰਗ ਵਿੱਚ ਜਸਮੀਤ ਕੌਰ ਫ਼ਸਟ ਰਹੀ। ਟੇਬਲ ਟੈਨਿਸ ਵਿੱਚ ਮਨਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਮਹਿਲਾਵਾਂ ਵਿੱਚ ਨੀਲਮ ਫਸਟ ਰਹੀ। -ਪੱਤਰ ਪ੍ਰੇਰਕ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -