12.4 C
Alba Iulia
Monday, April 29, 2024

ਤਾਜਪੁਰਾ ਸਕੂਲ ਨੇ ਓਵਰਆਲ ਟਰਾਫ਼ੀ ਜਿੱਤੀ

Must Read


ਪੱਤਰ ਪ੍ਰੇਰਕ

ਮੋਰਿੰਡਾ, 7 ਸਤੰਬਰ

ਖੇਡਾਂ ਵਤਨ ਪੰਜਾਬ ਦੀਆਂ ਦੇ ਆਖਰੀ ਦਿਨ ਇਨਾਮ ਵੰਡ ਸਮਾਰੋਹ ਵਿੱਚ ਵਿਧਾਇਕ ਡਾ. ਚਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਪੁੱਜੇ ਜਦਕਿ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਨੇ ਕੀਤੀ। ਉਪ ਮੰਡਲ ਮੈਜਿਸਟਰੇਟ ਅਮਰੀਕ ਸਿੰਘ ਸਿੱਧੂ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਤਹਿਸੀਦਾਰ ਗੁਰਮੰਦਰ ਸਿੰਘ ਸਿੱਧੂ, ਬੀਐਨਓ ਸੁਰਿੰਦਰ ਕੁਮਾਰ ਘਈ ਅਤੇ ਸੁਰਿੰਦਰਪਾਲ ਕੌਰ ਹੀਰਾ ਅਤੇ ਸਮੁੱਚੇ ਅਧਿਆਪਕਾਂ ਦੀ ਟੀਮ ਦੀ ਸ਼ਲਾਘਾ ਕੀਤੀ। ਅੱਜ ਹੋਏ ਮੁਕਾਬਲਿਆਂ ਵਿੱਚ ਫੁੱਟਬਾਲ ਵਿੱਚ ਸਰਕਾਰੀ ਹਾਈ ਸਕੂਲ ਚਤਾਮਲੀ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਰਿੰਡਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਵਾਲੀਬਾਲ ਵਿੱਚ ਜੀਸਸ ਸਕੂਲ ਨੇ ਪਹਿਲਾ ਅਤੇ ਸ਼ਹੀਦ ਭਗਤ ਸਿੰਘ ਕਲੱਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ।14 ਸਾਲਾ ਵਰਗ ਦੇ ਰੱਸਾਕਸ਼ੀ ਵਿੱਚ ਤਾਜਪੁਰ ਨੇ ਪਹਿਲਾ ਅਤੇ 17 ਸਾਲਾ ਰੱਸਾਕਸ਼ੀ ਵਿੱਚ ਤਾਜਪੁਰ ਨੇ ਪਹਿਲਾ ਅਤੇ ਕਲਾਰਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। 21 ਸਾਲ ਵਰਗ ਵਿੱਚ ਹੀਰਾ ਪਬਲਿਕ ਸਕੂਲ ਨੇ ਪਹਿਲਾ ਅਤੇ ਜੀਸਸ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਓਵਰ ਆਲ ਟਰਾਫ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਜਪੁਰ ਨੂੰ ਮਿਲੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -