ਅਹਿਮਦਾਬਾਦ, 13 ਸਤੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਵਾਅਦਾ ਕੀਤਾ ਕਿ ਜੇ ਗੁਜਰਾਤ ਵਿੱਚ ਆਮ ਆਦਮੀ ਪਾਰਟੀ (ਆਪ) ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸੂਬੇ ਦੇ ਲੋਕਾਂ ਨੂੰ ‘ਭ੍ਰਿਸ਼ਟਾਚਾਰ ਮੁਕਤ’ ਸਰਕਾਰ ਦੇਵੇਗੀ। ਗੁਜਰਾਤ ਵਿੱਚ ਇਸ ਸਾਲ ਦੇ ਅਖੀਰ ਵਿੱਚ ਚੋਣਾਂ ਹੋਣੀਆਂ ਹਨ। ‘ਆਪ’ ਦੇ ਕੌਮੀ ਕਨਵੀਨਰ ਨੇ ਐਲਾਨ ਕੀਤਾ ਕਿ ਪਾਰਟੀ ਦੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਉਸ ਦੇ ਮੁੱਖ ਮੰਤਰੀ, ਮੰਤਰੀਆਂ ਦੇ ਨਾਲ-ਨਾਲ ਹੋਰ ਪਾਰਟੀਆਂ ਦੇ ਵਿਧਾਇਕ ਅਤੇ ਸਰਕਾਰੀ ਅਧਿਕਾਰੀ ਭ੍ਰਿਸ਼ਟਾਚਾਰ ਨਾ ਕਰਨ ਅਤੇ ਜੇ ਅਜਿਹਾ ਕਰਦੇ ਹੋਏ ਫੜੇ ਗਏ ਤਾਂ ਜੇਲ੍ਹ ਜਾਣਾ ਹੈ।