ਨਵੀਂ ਦਿੱਲੀ, 16 ਸਤੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਅੱਜ ਦੇਸ਼ ਭਰ ਵਿਚ ਕਰੀਬ 40 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ ਆਬਕਾਰੀ ਨੀਤੀ ਹੁਣ ਵਾਪਸ ਲੈ ਲਈ ਗਈ ਹੈ। ਸੂਤਰਾਂ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਦੇ ਕੁਝ ਹੋਰ ਸ਼ਹਿਰਾਂ ‘ਚ ਸ਼ਰਾਬ ਦੇ ਡੀਲਰਾਂ, ਵਿਤਰਕਾਂ ਅਤੇ ਸਪਲਾਈ ਚੇਨ ਦੇ ਨੈੱਟਵਰਕ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।