12.4 C
Alba Iulia
Wednesday, May 1, 2024

ਹਰਪਾਲ ਚੀਮਾ ਦੀ ਅਗਵਾਈ ’ਚ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ‘ਆਪ’ ਦਾ ਵਫ਼ਦ

Must Read

ਚੰਡੀਗੜ੍ਹ – ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਸਥਾਨ ’ਤੇ ਆਮ ਆਦਮੀ ਪਾਰਟੀ ਦਾ ਵਫ਼ਦ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿਚ ਅੱਜ 3 ਵਜੇ ਦੇ ਕਰੀਬ ਲਖੀਮਪੁਰ ਖੀਰੀ ਵਿਖੇ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਹਰਪਾਲ ਚੀਮਾ ਦੇ ਨਾਲ ਰਾਘਵ ਚੱਢਾ, ਕੁਲਤਾਰ ਸੰਧਵਾ ਅਤੇ ਬਲਜਿੰਦਰ ਕੌਰ ਵੀ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੇ। ਆਮ ਆਦਮੀ ਪਾਰਟੀ ਦਾ ਇਹ ਵਫ਼ਦ ਚੰਡੀਗੜ੍ਹ ਤੋਂ ਦੁਪਹਿਰ 3 ਵਜੇ ਰਵਾਨਾ ਹੋਵੇਗਾ।

ਦੱਸ ਦੇਈਏ ਕਿ ਬੀਤੇ ਦਿਨ ਯਾਨੀ ਐਤਵਾਰ ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਮਿਸ਼ਰਾ ਦੇ ਜੱਦੀ ਪਿੰਡ ਜਾਣ ਦੇ ਵਿਰੋਧ ਦੌਰਾਨ ਹਿੰਸਕ ਟਕਰਾਅ ਹੋਇਆ। ਇਸ ਹਿੰਸਕ ਘਟਨਾ ’ਚ 4 ਕਿਸਾਨਾਂ ਸਮੇਤ ਹੁਣ ਤੱਕ 8 ਲੋਕਾਂ ਦੀ ਜਾਨ ਚੱਲੀ ਗਈ। ਲਖੀਮਪੁਰ ਖੀਰੀ ਦੇ ਤਿਕੁਨੀਆ ’ਚ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਕਿਸਾਨਾਂ ਦੀ ਭਾਜਪਾ ਆਗੂਆਂ ਨਾਲ ਝੜਪ ਹੋ ਗਈ। ਦੋਸ਼ ਹੈ ਕਿ ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਪੁੱਤਰ ਨੇ ਕਿਸਾਨਾਂ ’ਤੇ ਕਾਰ ਚੜ੍ਹਾ ਦਿੱਤੀ, ਜਿਸ ’ਚ 4 ਕਿਸਾਨਾਂ ਦੀ ਮੌਤ ਹੋ ਗਈ। ਕਿਸਾਨ ਅਤੇ ਭਾਜਪਾ ਵਰਕਰਾਂ ਵਿਚਾਲੇ ਹਿੰਸਕ ਝੜਪ ਹੋਈ। ਜਾਣਬੁੱਝ ਕੇ ਗੱਡੀ ਚੜ੍ਹਾਉਣ ਦਾ ਦੋਸ਼ ਲਾਉਂਦੇ ਹੋਏ ਗੁੱਸੇ ਵਿਚ ਆਏ ਕਿਸਾਨਾਂ ਨੇ ਮੰਤਰੀ ਦੇ ਪੁੱਤਰ ਦੀਆਂ ਦੋ ਗੱਡੀਆਂ ’ਚ ਭੰਨ-ਤੋੜ ਕਰਦੇ ਹੋਏ ਅੱਗ ਲਾ ਦਿੱਤੀ।

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -