12.4 C
Alba Iulia
Tuesday, April 16, 2024

ਆਈਪੀਐੱਲ: ਪੰਜਾਬ ਤੇ ਮੁੰਬਈ ਵੱਲੋਂ ਨਵੇਂ ਕੋਚ ਨਿਯੁਕਤ

Must Read


ਮੁਹਾਲੀ: ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੀ ਟੀਮ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਨੇ ਅਗਲੇ ਸੀਜ਼ਨ ਤੋਂ ਪਹਿਲਾਂ ਅੱਜ ਆਪੋ-ਆਪਣੀ ਫਰੈਂਚਾਇਜ਼ੀ ਲਈ ਨਵੇਂ ਮੁੱਖ ਕੋਚ ਨਿਯੁਕਤ ਕੀਤੇ ਹਨ। ਇਸ ਤਹਿਤ ਟ੍ਰੇਵਰ ਬੇਲਿਸ ਨੂੰ ਪੰਜਾਬ ਕਿੰਗਜ਼ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਬੇਲਿਸ ਨੂੰ ਅਨਿਲ ਕੁੰਬਲੇ ਦੀ ਜਗ੍ਹਾ ਮੁੱਖ ਕੋਚ ਬਣਾਇਆ ਗਿਆ ਹੈ। ਸਾਬਕਾ ਭਾਰਤੀ ਕਪਤਾਨ ਕੁੰਬਲੇ ਦੀ ਅਗਵਾਈ ਹੇਠ ਟੀਮ ਨੇ ਬਹੁਤਾ ਚੰਗਾ ਪ੍ਰਦਰਸ਼ਨ ਨਹੀਂ ਕੀਤਾ, ਜਿਸ ਤੋਂ ਬਾਅਦ ਪੰਜਾਬ ਕਿੰਗਜ਼ ਨੇ ਉਸ ਦਾ ਇਕਰਾਰਨਾਮਾ ਰੀਨਿਊ ਨਹੀਂ ਕੀਤਾ। ਫਰੈਂਚਾਇਜ਼ੀ ਵੱਲੋਂ ਜਾਰੀ ਬਿਆਨ ‘ਚ ਬੇਲਿਸ ਨੇ ਕਿਹਾ, ”ਪੰਜਾਬ ਕਿੰਗਜ਼ ਦਾ ਮੁੱਖ ਕੋਚ ਨਿਯੁਕਤ ਹੋਣ ‘ਤੇ ਮੈਂ ਮਾਣ ਮਹਿਸੂਸ ਕਰ ਰਿਹਾ ਹਾਂ।” ਇਸੇ ਤਰ੍ਹਾਂ ਮੁੰਬਈ ਇੰਡੀਅਨਜ਼ ਨੇ ਸਾਊਥ ਅਫਰੀਕਾ ਦੇ ਸਾਬਕਾ ਵਿਕਟਕੀਪਰ ਮਾਰਕ ਬਾਊਚਰ ਨੂੰ ਮੁੱਖ ਕੋਚ ਨਿਯੁਕਤ ਕੀਤਾ ਹੈ। ਉਹ ਸ੍ਰੀਲੰਕਾ ਦੇ ਮਹੇਲਾ ਜੈਵਰਧਨੇ ਦੀ ਜਗ੍ਹਾ ਲਵੇਗਾ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -