ਲਖੀਮਪੁਰ ਖੀਰੀ, 17 ਸਤੰਬਰ
ਜ਼ਿਲ੍ਹੇ ਦੇ ਭੀਰਾ ਥਾਣਾ ਖੇਤਰ ਦੇ ਇਕ ਪਿੰਡ ਵਿੱਚ ਦੋ ਨੌਜਵਾਨਾਂ ਵੱਲੋਂ ਛੇੜਛਾੜ ਵਿੱਚ ਅਸਫਲ ਰਹਿਣ ‘ਤੇ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਵਿਚ ਜ਼ਖ਼ਮੀ ਹੋਈ 20 ਸਾਲਾ ਇਕ ਲੜਕੀ ਦੀ ਬੀਤੇ ਦਿਨ ਮੌਤ ਹੋ ਗਈ, ਜਿਸ ਮਗਰੋਂ ਸਾਰੇ ਪਿੰਡ ਵਿੱਚ ਫਿਰਕੂ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਲੜਕੀ 12 ਸਤੰਬਰ ਨੂੰ ਕਥਿਤ ਤੌਰ ‘ਤੇ ਦੋ ਮੁਸਲਮਾਨ ਲੜਕਿਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਵਿੱਚ ਜ਼ਖ਼ਮੀ ਹੋ ਗਈ ਸੀ। ਪੁਲੀਸ ਮੁਤਾਬਕ ਸ਼ੁੱਕਰਵਾਰ ਨੂੰ ਲੜਕੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ, ਪਰ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਲੜਕੀ ਵੱਲੋਂ ਸ਼ਿਕਾਇਤ ਕੀਤੇ ਜਾਣ ਦੇ ਬਾਵਜੂਦ ਮਾਮਲੇ ‘ਤੇ ਗੌਰ ਨਾ ਕਰਨ ਦੇ ਦੋਸ਼ ਹੇਠ ਇਕ ਪੁਲੀਸ ਚੌਕੀ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। -ਪੀਟੀਆਈ