12.4 C
Alba Iulia
Monday, May 6, 2024

ਕੰਗਨਾ ਨੂੰ ਬਚਪਨ ਵਿੱਚ ਇੰਦਰਾ ਗਾਂਧੀ ਕਹਿੰਦੇ ਸਨ ਚਾਚੇ-ਤਾਏ

Must Read


ਮੁੰਬਈ: ਬੌਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਬਚਪਨ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ, ਜਿਸ ਵਿੱਚ ਉਸ ਦੇ ਵਾਲ ਨਿੱਕੇ ਤੇ ਘੁੰਗਰਾਲੇ ਦਿਖਾਈ ਦੇ ਰਹੇ ਹਨ। ਅਦਾਕਾਰਾ ਦਾ ਕਹਿਣਾ ਹੈ ਕਿ ਉਸ ਦੇ ਫੌਜੀ ਚਾਚੇ-ਤਾਏ ਹਮੇਸ਼ਾਂ ਉਸ ਨੂੰ ਇੰਦਰਾ ਗਾਂਧੀ ਕਹਿੰਦੇ ਸਨ। ਕੰਗਨਾ ਨੇ ਇਹ ਤਸਵੀਰ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਹੈ, ਜਿਸ ਵਿਚ ਉਸ ਦਾ ਮੜੰਗਾ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਵਰਗਾ ਲੱਗਦਾ ਹੈ। ਅਦਾਕਾਰਾ ਨੇ ਆਖਿਆ, ‘ਮੈਂ ਕਦੇ ਕਿਸੇ ਦੇ ਵਾਲਾਂ ਦੇ ਸਟਾਈਲ ਦੀ ਨਕਲ ਨਹੀਂ ਕੀਤੀ। ਮੈਂ ਖ਼ੁਦ ਪਿੰਡ ਦੇ ਨਾਈ ਕੋਲ ਚਲੀ ਜਾਂਦੀ ਸੀ ਤੇ ਉਸ ਨੂੰ ਦੱਸਦੀ ਹੁੰਦੀ ਸੀ ਕਿ ਕਿਵੇਂ ਦੇ ਵਾਲ ਕੱਟੇ ਜਾਣ।

ਕੰਗਨਾ ਰਣੌਤ ਤੇ ਇੰਦਰਾ ਗਾਂਧੀ ਦੀਆਂ ਪੁਰਾਣੀਆਂ ਤਸਵੀਰਾਂ।

ਮੈਨੂੰ ਨਿੱਕੇ ਵਾਲ ਬਹੁਤ ਪਸੰਦ ਸਨ।’ ਜ਼ਿਕਰਯੋਗ ਹੈ ਕਿ ਕੰਗਨਾ ਇਸ ਵੇਲੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਐਮਰਜੈਂਸੀ’ ਬਣਾਉਣ ਵਿੱਚ ਰੁੱਝੀ ਹੋਈ ਹੈ। ਇਹ ਫਿਲਮ ਇੰਦਰਾ ਗਾਂਧੀ ਦੇ ਕਤਲ ਮਗਰੋਂ ਦਿੱਲੀ ਵਿੱਚ ਵਾਪਰੀਆਂ ਘਟਨਾਵਾਂ ਅਤੇ ਦੇਸ਼ ਵਿੱਚ ਲੱਗੀ ਐਮਰਜੈਂਸੀ ‘ਤੇ ਆਧਾਰਿਤ ਹੈ। ਇਸ ਫ਼ਿਲਮ ਵਿੱਚ ਅਨੁਪਮ ਖੇਰ, ਸ਼੍ਰੇਅਸ ਤਲਪੜੇ, ਮਹਿਮਾ ਚੌਧਰੀ ਤੇ ਮਿਲਿੰਦ ਸੋਮਨ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਮਨੀਕਰਨਿਕਾ ਫ਼ਿਲਮਜ਼ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ ਅਤੇ ਇਹ ਫ਼ਿਲਮ ਕੰਗਨਾ ਵੱਲੋਂ ਲਿਖੀ ਤੇ ਨਿਰਦੇਸ਼ਿਤ ਕੀਤੀ ਜਾ ਰਹੀ ਹੈ। -ਆਈਏਐੱਨਐੱਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -