ਨਵੀਂ ਦਿੱਲੀ, 26 ਸਤੰਬਰ
ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੌਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਫਰਨਾਂਡਿਜ਼ ਨੂੰ 50,000 ਰੁਪਏ ਦੇ ਨਿੱਜੀ ਮੁਚਲਕੇ ‘ਤੇ ਰਾਹਤ ਦਿੰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 22 ਅਕਤੂਬਰ ਤੈਅ ਕੀਤੀ ਹੈ। ਇਸ ਤੋਂ ਪਹਿਲਾਂ 31 ਅਗਸਤ ਨੂੰ ਜੱਜ ਪ੍ਰਵੀਨ ਸਿੰਘ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਫਰਨਾਂਡਿਜ਼ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਾਮਲੇ ਦੀ ਜਾਂਚ ਦੇ ਸਬੰਧ ‘ਚ ਫਰਨਾਂਡਿਜ਼ ਨੂੰ ਕਈ ਵਾਰ ਪੁੱਛ ਪੜਤਾਲ ਲਈ ਬੁਲਾਇਆ ਜਾ ਚੁੱਕਾ ਹੈ। ਸਪਲੀਮੈਂਟਰੀ ਚਾਰਜਸ਼ੀਟ ਵਿੱਚ ਉਸ ਨੂੰ ਪਹਿਲੀ ਵਾਰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। -ਏਜੰਸੀ