12.4 C
Alba Iulia
Tuesday, April 30, 2024

ਭਾਰਤ ਨੇ ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਈ: ਮੁਰਮੂ

Must Read


ਨਵੀਂ ਦਿੱਲੀ, 29 ਸਤੰਬਰ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਕਈ ਖੇਤਰਾਂ ਵਿੱਚ ਭਾਰਤ ਦੀ ਅਗਵਾਈ ਨੂੰ ਹੁਣ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਅਤੇ ਦੇਸ਼ ਨੇ ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਈ ਹੈ। ਭਾਰਤੀ ਵਿਦੇਸ਼ ਸੇਵਾ (2021 ਬੈਚ) ਦੇ ਟਰੇਨੀ ਅਧਿਕਾਰੀਆਂ ਦੇ ਸਮੂਹ ਨੂੰ ਰਾਸ਼ਟਰਪਤੀ ਭਵਨ ਵਿੱਚ ਸੰਬੋਧਨ ਕਰਦਿਆਂ ਮੁਰਮੂ ਨੇ ਕਿਹਾ ਕਿ ਭਾਰਤ ਦੀ ਮਜ਼ਬੂਤ ਸਥਿਤੀ ਹੋਰ ਕਾਰਕਾਂ ਨੇ ਨਾਲ ਉਸ ਦੇ ਆਰਥਿਕ ਪ੍ਰਦਰਸ਼ਨ ‘ਤੇ ਆਧਾਰਤ ਹੈ। ਰਾਸ਼ਟਰਪਤੀ ਨੇ ਕਿਹਾ, ”ਦੁਨੀਆਂ ਦੇ ਪ੍ਰਮੁੱਖ ਅਰਥਚਾਰੇ ਅਜੇ ਵੀ ਮਹਾਮਾਰੀ ਦੇ ਪ੍ਰਭਾਵਾਂ ਤੋਂ ਉੱਭਰਨ ਦੀ ਕੋਸ਼ਿਸ਼ ਕਰ ਰਹੇ ਹਨ, ਉੱਧਰ ਭਾਰਤ ਇਕ ਵਾਰ ਫਿਰ ਉੱਠ ਖੜ੍ਹਾ ਹੋਇਆ ਅਤੇ ਅੱਗੇ ਵਧਣ ਲੱਗਿਆ ਹੈ। ਇਸ ਦੇ ਨਤੀਜੇ ਵਜੋਂ ਭਾਰਤੀ ਅਰਥਚਾਰਾ ਸਭ ਤੋਂ ਤੇਜ਼ ਰਫ਼ਤਾਰ ਨਾਲ ਵਧਦੇ ਅਰਥਚਾਰਿਆਂ ‘ਚੋਂ ਇਕ ਵਜੋਂ ਉੱਭਰਿਆ ਹੈ।” -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -