12.4 C
Alba Iulia
Wednesday, May 1, 2024

ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ

Must Read


ਨਵੀਂ ਦਿੱਲੀ: ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਸੱਟ ਲੱਗਣ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਿਆ ਹੈ। ਅਗਲੇ ਮਹੀਨੇ ਹੋਣ ਵਾਲੇ ਆਈਸੀਸੀ ਟੂਰਨਾਮੈਂਟ ਤੋਂ ਪਹਿਲਾਂ ਭਾਰਤੀ ਟੀਮ ਲਈ ਇਹ ਵੱਡਾ ਝਟਕਾ ਸਾਬਤ ਹੋ ਸਕਦਾ ਹੈ। ਬੀਸੀਸੀਆਈ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਬੁਮਰਾਹ ਪਿੱਠ ਦਰਦ ਦੀ ਗੰਭੀਰ ਸਮੱਸਿਆ ਤੋਂ ਪ੍ਰੇਸ਼ਾਨ ਹੈ ਅਤੇ ਉਸ ਨੂੰ ਕਈ ਮਹੀਨੇ ਟੀਮ ਤੋਂ ਬਾਹਰ ਰਹਿਣਾ ਪੈ ਸਕਦਾ ਹੈ। ਬੀਸੀਸੀਆਈ ਅਧਿਕਾਰੀ ਨੇ ਨਾਮ ਨਾ ਦੱਸਣ ਦੀ ਸ਼ਰਤ ‘ਤੇ ਕਿਹਾ, ”ਇਹ ਤੈਅ ਹੈ ਇਕ ਬੁਮਰਾਹ ਟੀ-20 ਵਿਸ਼ਵ ਕੱਪ ਨਹੀਂ ਖੇਡ ਸਕੇਗਾ। ਉਸ ਨੂੰ ਪਿੱਠ ਦਰਦ ਦੀ ਗੰਭੀਰ ਸਮੱਸਿਆ ਹੈ ਅਤੇ ਉਸ ਨੂੰ ਛੇ ਮਹੀਨੇ ਤੱਕ ਬਾਹਰ ਰਹਿਣਾ ਪੈ ਸਕਦਾ ਹੈ।” ਉਸ ਨੇ ਆਸਟਰੇਲੀਆ ਖ਼ਿਲਾਫ਼ ਦੋ ਟੀ-20 ਮੈਚ ਖੇਡੇ ਪਰ ਦੱਖਣੀ ਅਫਰੀਕਾ ਖ਼ਿਲਾਫ਼ ਲੜੀ ਦਾ ਪਹਿਲਾ ਮੁਕਾਬਲਾ ਖੇਡਣ ਤਿਰੂਵਨੰਤਪੁਰਮ ਨਹੀਂ ਗਿਆ ਸੀ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -