ਨਵੀਂ ਦਿੱਲੀ, 3 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਦੇ ਦੌਰੇ ਦੌਰਾਨ ਬੁੱਧਵਾਰ 5 ਅਕਤੂਬਰ ਨੂੰ ਏਮਸ ਬਿਲਾਸਪੁਰ ਦਾ ਉਦਘਾਟਨ ਕਰਨਗੇ ਅਤੇ ਪ੍ਰਸਿੱਧ ‘ਕੁੱਲੂ ਦਸਹਿਰਾ ਸਮਾਗਮ’ ਵਿੱਚ ਸ਼ਾਮਲ ਹੋਣਗੇ। ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਦੌਰੇ ਦੌਰਾਨ ਪ੍ਰਧਾਨ ਮੰਤਰੀ 3,650 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਣਗੇ ਅਤੇ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਦੱਸਣਯੋਗ ਹੈ ਕਿ ਏਮਸ ਬਿਲਾਸਪੁਰ ਦੀ ਉਸਾਰੀ ‘ਤੇ 1,470 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਈ ਹੈ। ਇਸ ਵਿੱਚ 18 ਸਪੈਸ਼ਲਿਟੀ ਅਤੇ 17 ਸੁਪਰ ਸਪੈਸ਼ਲਿਟੀ, 18 ਅਪਰੇਸ਼ਨ ਥੀਏਟਰ ਅਤੇ 64 ਆਈਸੀਯੂ ਬੈੱਡਾਂ ਸਣੇ 750 ਬੈੱਡ ਹਨ।