ਗੁਰੂਗ੍ਰਾਮ (ਹਰਿਆਣਾ), 3 ਅਕਤੂਬਰ
ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨੂੰ ਇੱਥੇ ਮੇਦਾਂਤਾ ਹਸਪਤਾਲ ਦੇ ‘ਕ੍ਰਿਟੀਕਲ ਕੇਅਰ ਯੂਨਿਟ’ ਵਿੱਚ ਦਾਖਲ ਕੀਤਾ ਗਿਆ ਹੈ ਅਤੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਇਹ ਜਾਣਕਾਰੀ ਅੱਜ ਹਸਪਤਾਲ ਵੱਲੋਂ ਦਿੱਤੀ ਗਈ। ਹਸਪਤਾਲ ਵੱਲੋਂ ਐਤਵਾਰ ਨੂੰ ਸਮਾਜਵਾਦੀ ਪਾਰਟੀ ਦੇ ਸਰਪ੍ਰਸਤ ਮੁਲਾਇਮ ਸਿੰਘ ਯਾਦਵ (82) ਦੀ ਵਿਗੜਨ ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਆਈਸੀਯੂ ਵਿੱਚ ਦਾਖਲ ਸਨ। ਉਹ ਲੰਘੀ 22 ਅਗਸਤ ਤੋਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਅਤੇ ਭਰਾ ਸ਼ਿਵਪਾਲ ਸਿੰਘ ਯਾਦਵ ਐਤਵਾਰ ਨੂੰ ਹਸਪਤਾਲ ਆਏ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਅਖਿਲੇਸ਼ ਯਾਦਵ ਨਾਲ ਫੋਨ ‘ਤੇ ਗੱਲ ਕਰਕੇ ਉਨ੍ਹਾਂ ਦੀ ਪਿਤਾ ਦੀ ਸਿਹਤ ਬਾਰੇ ਜਾਣਕਾਰੀ ਲਈ ਹੈ।