12.4 C
Alba Iulia
Tuesday, May 28, 2024

ਜੰਮੂ ਕਸ਼ਮੀਰ ’ਚ ਗੁੱਜਰ, ਬਕਰਵਾਲ ਤੇ ਪਹਾੜੀ ਭਾਈਚਾਰਿਆਂ ਨੂੰ ਰਾਖਵੇਂਕਰਨ ਦਾ ਲਭ ਮਿਲੇਗਾ: ਸ਼ਾਹ

Must Read


ਰਾਜੌਰੀ, 4 ਅਕਤੂਬਰ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਐਲਾਨ ਕੀਤਾ ਕਿ ਜੰਮੂ-ਕਸ਼ਮੀਰ ਦੇ ਗੁੱਜਰ, ਬਕਰਵਾਲ ਅਤੇ ਪਹਾੜੀ ਭਾਈਚਾਰਿਆਂ ਨੂੰ ਜਸਟਿਸ ਸ਼ਰਮਾ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਰਾਖਵੇਂਕਰਨ ਦਾ ਲਾਭ ਮਿਲੇਗਾ। ਇਸ ਕਮਿਸ਼ਨ ਨੇ ਰਾਖਵੇਂਕਰਨ ਦੇ ਮੁੱਦੇ ‘ਤੇ ਵਿਚਾਰ ਕੀਤਾ ਸੀ। ਇਸ ਤੋਂ ਪਹਿਲਾਂ ਮਹਾਨੌਮੀ ਮੌਕੇ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਤ੍ਰਿਕੁਟਾ ਪਹਾੜੀਆਂ ‘ਤੇ ਸਥਿਤ ਪ੍ਰਸਿੱਧ ਮਾਤਾ ਵੈਸ਼ਨੋ ਦੇਵੀ ਮੰਦਰ ‘ਚ ਪੂਜਾ ਕੀਤੀ। ਸ੍ਰੀ ਸ਼ਾਹ ਨਾਲ ਉਪ ਰਾਜਪਾਲ ਮਨੋਜ ਸਿਨਹਾ ਅਤੇ ਕੇਂਦਰੀ ਮੰਤਰੀ ਜਤਿੰਦਰ ਸਿੰਘ ਵੀ ਸਨ। ਗ੍ਰਹਿ ਮੰਤਰੀ ਨੌਂ ਦਿਨਾਂ ਤੱਕ ਚੱਲਣ ਵਾਲੇ ਨਵਰਾਤਰੀ ਤਿਉਹਾਰ ਦੇ ਆਖਰੀ ਦਿਨ ਉਹ ਮਾਂ ਦੇ ਦਰਸ਼ਨਾਂ ਲਈ ਹੈਲੀਕਾਪਟਰ ਰਾਹੀਂ ਸਾਂਝੀ ਛੱਤ ਪਹੁੰਚੇ। ਮੰਦਰ ਜਾਣ ਤੋਂ ਪਹਿਲਾਂ ਸ਼ਾਹ ਨੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਮਹਾਨਵਮੀ ਦੀ ਵਧਾਈ ਦਿੱਤੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -