ਨਵੀਂ ਦਿੱਲੀ, 4 ਅਕਤੂਬਰ
ਏਅਰ ਚੀਫ ਮਾਰਸ਼ਲ ਵੀਆਰ ਚੌਧਰੀ ਨੇ ਅੱਜ ਕਿਹਾ ਕਿ ਭਾਰਤੀ ਹਵਾਈ ਫੌਜ ਨੇ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ਚੀਨੀ ਗਤੀਵਿਧੀਆਂ ਨਾਲ ਨਜਿੱਠਣ ਲਈ ਢੁਕਵੇਂ ਤਣਾਅ ਰਹਿਤ ਉਪਾਅ ਕੀਤੇ ਹਨ। 8 ਅਕਤੂਬਰ ਨੂੰ ਹਵਾਈ ਸੈਨਾ ਦਿਵਸ ਦੇ ਮੱਦੇਨਜ਼ਰ ਪ੍ਰੈਸ ਕਾਨਫਰੰਸ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੌਮਾਂਤਰੀ ਪੱਧਰ ‘ਤੇ ਤਾਜ਼ਾ ਘਟਨਾਕ੍ਰਮ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਮਜ਼ਬੂਤ ਹਵਾਈ ਫੌਜ ਦੀ ਲੋੜ ਨੂੰ ਦਰਸਾਉਂਦਾ ਹੈ।