ਬਾਰਾਮੂਲਾ, 5 ਅਕਤੂਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਉਹ ਗੱਲਬਾਤ ਦੀ ਵਕਾਲਤ ਕਰਨ ਵਾਲਿਆਂ ‘ਤੇ ਵਰ੍ਹੇ। ਉਨ੍ਹਾਂ ਕਿਹਾ,”ਮੈਂ ਪਾਕਿਸਤਾਨ ਨਾਲ ਨਹੀਂ ਸਗੋਂ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਕਰਨੀ ਚਾਹੁੰਦਾ ਹਾਂ।” ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਕੇਂਦਰ ਸ਼ਾਸਿਤ ਪ੍ਰਦੇਸ਼ ‘ਚੋਂ ਅਤਿਵਾਦ ਨੂੰ ਜੜ੍ਹੋਂ ਉਖਾੜ ਕੇ ਰਹੇਗੀ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਤੱਕ ਰਾਜ ਕਰਨ ਵਾਲੇ ਕੁਝ ਲੋਕ ਸਰਕਾਰ ਨੂੰ ਪਾਕਿਸਤਾਨ ਨਾਲ ਗੱਲਬਾਤ ਕਰਨ ਦੀ ਵਕਾਲਤ ਕਰ ਰਹੇ ਹਨ ਪਰ ਉਹ ਸਪੱਸ਼ਟ ਕਰਦੇ ਹਨ ਕਿ ਸਰਕਾਰ ਪਾਕਿਸਤਾਨ ਨਾਲ ਗੱਲਬਾਤ ਨਹੀਂ ਕਰੇਗੀ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਨੌਜਵਾਨਾਂ ਨੂੰ ਹਿੰਸਾ ਦਾ ਰਾਹ ਛੱਡਣ ਦੀ ਅਪੀਲ ਕਰਦਿਆਂ ਕਿਹਾ ਕਿ ਅਤਿਵਾਦ ਨੇ ਜੰਮੂ ਕਸ਼ਮੀਰ ‘ਚ 1990ਵਿਆਂ ਤੋਂ 42 ਹਜ਼ਾਰ ਜਾਨਾਂ ਲਈਆਂ ਹਨ।