ਸਿਲਹਟ, 15 ਅਕਤੂਬਰ
ਭਾਰਤ ਅੱਜ ਇੱਥੇ ਏਸ਼ੀਆ ਕੱਪ ਮਹਿਲਾ ਟੀ-20 ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ‘ਚ ਸ੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ 7ਵੀਂ ਵਾਰ ਚੈਂਪੀਅਨ ਬਣ ਗਿਆ। ਭਾਰਤ ਨੇ ਸ੍ਰੀਲੰਕਾ ਦੀ ਪਾਰੀ ਨੂੰ ਨੌਂ ਵਿਕਟਾਂ ‘ਤੇ 65 ਦੌੜਾਂ ‘ਤੇ ਰੋਕ ਕੇ 8.3 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ‘ਤੇ 71 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ 25 ਗੇਂਦਾਂ ‘ਤੇ 51 ਦੌੜਾਂ ਬਣਾ ਕੇ ਅਜੇਤੂ ਰਹੀ। ਇਸ ਤੋਂ ਪਹਿਲਾਂ ਭਾਰਤ ਨੇ ਸ੍ਰੀਲੰਕਾ ਦੀ ਪਾਰੀ ਨੂੰ 20 ਓਵਰਾਂ ‘ਚ 9 ਵਿਕਟਾਂ ‘ਤੇ 65 ਦੌੜਾਂ ‘ਤੇ ਹੀ ਰੋਕ ਦਿੱਤਾ। ਭਾਰਤ ਲਈ ਰੇਣੂਕਾ ਸਿੰਘ ਨੇ ਤਿੰਨ ਵਿਕਟਾਂ ਲਈਆਂ, ਜਦਕਿ ਰਾਜੇਸ਼ਵਰੀ ਗਾਇਕਵਾੜ ਅਤੇ ਸਨੇਹ ਰਾਣਾ ਨੇ ਦੋ-ਦੋ ਵਿਕਟਾਂ ਲਈਆਂ। ਸ੍ਰੀਲੰਕਾ ਨੇ ਅੱਜ ਇਥੇ ਭਾਰਤ ਖ਼ਿਲਾਫ਼ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਲੰਕਾ ਨੇ ਟੀਮ ‘ਚ ਕੋਈ ਬਦਲਾਅ ਨਹੀਂ ਕੀਤਾ ਹੈ, ਜਦਕਿ ਰਾਧਾ ਯਾਦਵ ਦੀ ਜਗ੍ਹਾ ਡੀ. ਹੇਮਲਤਾ ਨੂੰ ਭਾਰਤੀ ਟੀਮ ‘ਚ ਸ਼ਾਮਲ ਕੀਤਾ ਗਿਆ ਹੈ।