ਨਵੀਂ ਦਿੱਲੀ, 18 ਅਕਤੂਬਰ
ਸੁਪਰੀਮ ਕੋਰਟ ਨੇ ਅੱਜ ਦੇਸ਼ ਵਿਚ ਨਸ਼ੇ ਦੀ ਸਮੱਸਿਆ ਨੂੰ ਉਭਾਰਿਆ ਤੇ ਨਿਆਂਇਕ ਅਧਿਕਾਰੀ ਅਤੇ ਅਦਾਲਤ ਵੱਲੋਂ ਨਿਯੁਕਤ ਸਹਿਯੋਗੀ ਨੂੰ ‘ਢੁੱਕਵਾਂ ਹੱਲ’ ਲੱਭਣ ਲਈ ਕਿਹਾ। ਅਦਾਲਤ ਨੇ ਕਿਹਾ ਕਿ ਸੁਝਾਅ ਉਤੇ ਅਮਲ ਕਰ ਕੇ ਇਸ ਸਮੱਸਿਆ ਦੇ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਸਕਦੀਆਂ ਹਨ। ਵਧੀਕ ਸੌਲੀਸਿਟਰ ਜਨਰਲ ਐਸ਼ਵਰਿਆ ਭਾਟੀ ਨੇ ਚੀਫ਼ ਜਸਟਿਸ ਯੂ.ਯੂ. ਲਲਿਤ ਦੇ ਬੈਂਚ ਨੂੰ ਜਾਣੂ ਕਰਾਇਆ ਕਿ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਹੋਰ ਸਬੰਧਤ ਵਿਭਾਗਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਵੱਲੋਂ ਇਸ ਦਾ ਹੱਲ ਲੱਭਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਅਦਾਲਤ ਨੇ ਵਧੀਕ ਸੌਲੀਸਿਟਰ ਜਨਰਲ ਨੂੰ ਕੇਸ ਵਿਚ ਸਹਿਯੋਗ ਕਰਨ ਲਈ ਕਿਹਾ ਸੀ। –ਪੀਟੀਆਈ