ਮੁੰਬਈ: ਬੌਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਨੇ ਇਸ ਸਾਲ ਆਪਣੇ ਪਰਿਵਾਰ ਨਾਲ ਦੀਵਾਲੀ ਮਨਾਈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਕਰੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪਰਿਵਾਰ ਦੀਆਂ ਤਿਉਹਾਰ ਮਨਾਉਂਦਿਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਉਸ ਦਾ ਪਤੀ ਸੈਫ ਅਲੀ ਖਾਨ ਅਤੇ ਉਨ੍ਹਾਂ ਦੇ ਦੋ ਪੁੱਤਰ ਤੈਮੂਰ ਤੇ ਜੇਹ ਦਿਖਾਈ ਦੇ ਰਹੇ ਹਨ। ਇਨ੍ਹਾਂ ਤਸਵੀਰਾਂ ਵਿੱਚ ਪਰਿਵਾਰਕ ਮੈਂਬਰ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆ ਰਹੇ ਹਨ। ਇਸੇ ਤਰ੍ਹਾਂ ਇੱਕ ਤਸਵੀਰ ਵਿੱਚ ਉਸ ਦਾ ਪੁੱਤਰ ਕਿਸੇ ਗੱਲ ਤੋਂ ਨਾਰਾਜ਼ ਹੋ ਕੇ ਫਰਸ਼ ‘ਤੇ ਲਿਟ ਰਿਹਾ ਹੈ। ਇਨ੍ਹਾਂ ਤਸਵੀਰਾਂ ਨਾਲ ਕਰੀਨਾ ਨੇ ਲਿਖਿਆ ਹੈ, ”ਸਾਡੇ ਵੱਲੋਂ ਇਹ ਤੋਹਫ਼ਾ ਤੁਹਾਡੇ ਲਈ, ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦੋਸਤੋ, ਖੁਸ਼ ਰਹੋ।” ਅਦਾਕਾਰਾ ਨੇ ਇਸ ਦੌਰਾਨ ਸ਼ਾਨਦਾਰ ਲਾਲ ਪਹਿਰਾਵਾ ਪਾਇਆ ਹੋਇਆ ਹੈ। ਜੇਹ ਦੀ ਨਾਰਾਜ਼ਗੀ ਵਾਲੀ ਤਸਵੀਰ ਨੇ ਅਦਾਕਾਰਾ ਦੇ ਪ੍ਰਸ਼ੰਸਕਾਂ ਅਤੇ ਫਿਲਮ ਭਾਈਚਾਰੇ ਦਾ ਸਭ ਤੋਂ ਵੱਧ ਧਿਆਨ ਖਿੱਚਿਆ ਹੈ। ਸੈਫ ਦੀ ਭੈਣ ਸਬਾ ਅਲੀ ਖਾਨ ਨੇ ਇਨ੍ਹਾਂ ਤਸਵੀਰਾਂ ‘ਤੇ ਟਿੱਪਣੀ ਕਰਦਿਆਂ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਕਰੀਨਾ ਦੇ ਚਚੇਰੇ ਭਰਾ ਜ਼ਹਾਨ ਕਪੂਰ ਨੇ ਜੇਹ ਦੀ ਤਸਵੀਰ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਆਖ਼ਰੀ ਤਸਵੀਰ ਬਹੁਤ ਵਧੀਆ ਹੈ। -ਆਈਏਐੱਨਐੱਸ