12.4 C
Alba Iulia
Tuesday, April 30, 2024

ਭੋਇਪੁਰ ਸਕੂਲ ਦੀਆਂ ਲੜਕੀਆਂ ਨੇ ਕਰਾਟਿਆਂ ’ਚ ਤਗਮੇ ਜਿੱਤੇ

Must Read


ਪੱਤਰ ਪ੍ਰੇਰਕ

ਸ਼ਾਹਕੋਟ, 30 ਅਕਤੂਬਰ

ਕਰਾਟਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ‘ਚ ਮੈਡਲ ਜਿੱਤਣ ਵਾਲੀਆਂ ਸਰਕਾਰੀ ਮਿਡਲ ਸਕੂਲ ਭੋਇਪੁਰ ਦੀਆਂ ਦੋ ਵਿਦਿਆਰਥਣਾਂ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਰਾਜਿੰਦਰ ਰਾਣੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿਚ ਕਰਾਟਿਆਂ ਦੇ ਕਰਵਾਏ ਜ਼ਿਲ੍ਹਾ ਪੱਧਰੀ 24 ਕਿਲੋ ਵਰਗ ਭਾਰ ਦੇ ਮੁਕਾਬਲੇ ‘ਚ ਅਲੀਸ਼ਾ ਨੇ ਚਾਂਦੀ ਅਤੇ 30 ਕਿਲੋ ਵਰਗ ਭਾਰ ‘ਚ ਜਸਮੀਤ ਨੇ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਵਿਚ ਲੜਕੀਆਂ ਦਾ ਵਿਸ਼ੇਸ਼ ਸਨਮਾਨ ਕਰਨ ਲਈ ਕਰਵਾਏ ਸਮਾਗਮ ਮੌਕੇ ਸਰਪੰਚ ਸਾਹਿਬ ਸਿੰਘ ਨੇ ਕਿਹਾ ਕਿ ਖਿਡਾਰੀਆਂ ਨੂੰ ਸਹੂਲਤਾਂ ਦੇਣ ਅਤੇ ਉਨ੍ਹਾਂ ਦਾ ਸਨਮਾਨ ਕਰਨ ਨਾਲ ਹੀ ਬੱਚੇ ਖੇਡਾਂ ਵੱਲ ਪ੍ਰੇਰਿਤ ਹੋ ਸਕਦੇ ਹਨ। ਇਸ ਮੌਕੇ ਕਰਾਟੇ ਕੋਚ ਸੈਮੂਅਲ, ਵਿਲੀਅਮ ਮੋਮੀ, ਸੁਧੀਰ ਕੁਮਾਰ, ਸੋਨੂੰ ਰਾਣੀ, ਸੁਖਵਿੰਦਰ ਕੌਰ, ਜੌਨ ਭੋਇਪੁਰੀ, ਸੰਦੀਪ ਕੌਰ, ਬਿਮਲਾ, ਆਂਗਣਵਾੜੀ ਵਰਕਰ ਕੁਲਵਿੰਦਰ ਕੌਰ, ਸੋਹਨ ਲਾਲ, ਹੈਲਪਰ ਜਸਵਿੰਦਰ, ਰਣਜੀਤ ਕੁਮਾਰ, ਸੁਖਦੇਵ ਸਿੰਘ ਅਤੇ ਮਿੱਡ-ਡੇਅ ਮੀਲ ਵਰਕਰ ਪਰਮਜੀਤ ਕੌਰ ਤੇ ਰਾਜ ਰਾਣੀ ਮੌਜੂਦ ਸਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -