12.4 C
Alba Iulia
Monday, April 29, 2024

ਗੁਜਰਾਤ ਚੋਣਾਂ ਕਾਂਗਰਸ ਜਿੱਤੇਗੀ, ‘ਆਪ’ ਸਿਰਫ ਹਵਾ ’ਚ, ਕੋਈ ਅਧਾਰ ਨਹੀਂ: ਰਾਹੁਲ ਗਾਂਧੀ

Must Read


ਤਿਲੰਗਾਨਾ, 31 ਅਕਤੂਬਰ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਪਾਰਟੀ ਗੁਜਰਾਤ ਅਸੈਂਬਲੀ ਚੋੋਣਾਂ ਜਿੱਤੇਗੀ। ਗਾਂਧੀ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਨੇ ਮਹਿਜ਼ ਇਸ਼ਤਿਹਾਰਬਾਜ਼ੀ ਦੇ ਸਿਰ ‘ਤੇ ਭਰਮ ਬਣਾਇਆ ਹੋਇਆ ਹੈ ਤੇ ਜ਼ਮੀਨੀ ਪੱਧਰ ‘ਤੇ ‘ਆਪ’ ਦਾ ਕੋਈ ਅਧਾਰ ਨਹੀਂ ਹੈ। ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਕਿਹਾ ਕਿ ਗੁਜਰਾਤ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਖਿਲਾਫ਼ ਸੱਤਾ ਵਿਰੋਧੀ ਵੱਡੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ, ”ਕਾਂਗਰਸ ਅਸਰਦਾਰ ਢੰਗ ਨਾਲ ਗੁਜਰਾਤ ਚੋਣਾਂ ਲੜ ਰਹੀ ਹੈ। ‘ਆਪ’ ਸਿਰਫ਼ ਹਵਾ ਵਿੱਚ ਹੈ ਤੇ ਜ਼ਮੀਨ ਉੱਤੇ ਇਸ ਦਾ ਕੋਈ ਅਧਾਰ ਨਹੀਂ ਹੈ। ਕਾਂਗਰਸ ਗੁਜਰਾਤ ਵਿੱਚ ਮਜ਼ਬੂਤ ਪਾਰਟੀ ਹੈ।” ਗਾਂਧੀ ਨੇ ਇਸ ਮੌਕੇ ਮੋਰਬੀ ਪੁਲ ਹਾਦਸੇ ਬਾਰੇ ਕੋਈ ਟਿੱਪਣੀ ਕਰਨ ਤੋਂ ਨਾਂਹ ਕਰ ਦਿੱਤੀ। ਰਾਹੁਲ ਨੇ ਕਿਹਾ ਕਿ ਉਹ ਇਸ ਘਟਨਾ ਦਾ ਸਿਆਸੀਕਰਨ ਨਹੀਂ ਕਰਨਾ ਚਾਹੁੰਦੇ। ਸਾਬਕਾ ਕਾਂਗਰਸ ਪ੍ਰਧਾਨ ਨੇ ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐੱਸ) ਨਾਲ ਗੱਠਜੋੜ ਦੀ ਕਿਸੇ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -