12.4 C
Alba Iulia
Monday, May 6, 2024

ਆਇਫਾ ਐਵਾਰਡ ਸਮਾਗਮ ਦੀ ਮੇਜ਼ਬਾਨੀ ਕਰਨਗੇ ਅਭਿਸ਼ੇਕ ਤੇ ਫਰਹਾਨ

Must Read


ਮੁੰਬਈ: ਦਿ ਇੰਟਰਨੈਸ਼ਨਲ ਫਿਲਮ ਫੈਸਟੀਵਲ ਅਕੈਡਮੀ ਜਿਸ ਨੂੰ ਆਇਫਾ ਵਜੋਂ ਜਾਣਿਆ ਜਾਂਦਾ ਹੈ, ਦਾ 23ਵਾਂ ਇਨਾਮ ਵੰਡ ਸਮਾਗਮ ਅਗਲੇ ਸਾਲ ਫਰਵਰੀ ਮਹੀਨੇ ਆਬੂਧਾਬੀ ਵਿੱਚ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮਾਗਮ ਦੀ ਮੇਜ਼ਬਾਨੀ ਅਦਾਕਾਰ ਅਭਿਸ਼ੇਕ ਬੱਚਨ, ਫਰਹਾਨ ਅਖ਼ਤਰ ਅਤੇ ਮਨੀਸ਼ ਪੌਲ ਕਰਨਗੇ। ਇਸ ਸਮਾਗਮ ਬਾਰੇ ਅਭਿਸ਼ੇਕ ਬੱਚਨ ਨੇ ਕਿਹਾ, ”ਆਇਫਾ ਦੇ 23ਵੇਂ ਸਮਾਗਮ ਦੀ ਮੇਜ਼ਬਾਨੀ ਕਰਨ ਲਈ ਮੈਂ ਬਹੁਤ ਉਤਸ਼ਾਹਿਤ ਹਾਂ। ਮੇਰੇ ਲਈ ਆਇਫਾ ਪਰਿਵਾਰ ਵਾਂਗ ਹੈ। ਮੈਂ ਇਸ ਸਮਾਗਮ ਦੌਰਾਨ ਲੋਕਾਂ ਦਾ ਮਨੋਰੰਜਨ ਕਰਨ, ਪ੍ਰਸ਼ੰਸਕਾਂ ਨੂੰ ਮਿਲਣ ਅਤੇ ਵਿਸ਼ਵ ਪੱਧਰ ‘ਤੇ ਲੋਕਾਂ ਨਾਲ ਸੰਪਰਕ ਬਣਾਉਣ ਲਈ ਬਹੁਤ ਉਤਸ਼ਾਹਿਤ ਹਾਂ।” ਜ਼ਿਕਰਯੋਗ ਹੈ ਕਿ ਇਸ ਐਵਾਰਡ ਸਮਾਗਮ ਵਿੱਚ ਸਲਮਾਨ ਖਾਨ, ਵਰੁਨ ਧਵਨ, ਕਰਨ ਜੌਹਰ ਤੇ ਹੋਰ ਕਈ ਫਿਲਮੀ ਹਸਤੀਆਂ ਸ਼ਾਮਲ ਹੋਣਗੀਆਂ। -ਆਈਏਐੱਨਐੱਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -