12.4 C
Alba Iulia
Monday, May 6, 2024

ਰਿਆੜਕੀ ਸਕੂਲ ਦੇ ਤਿੰਨ ਖਿਡਾਰੀ ਰਾਜ ਪੱਧਰੀ ਮੁਕਾਬਲੇ ਲਈ ਚੁਣੇ

Must Read


ਮਕਬੂਲ ਅਹਿਮਦ/ਸੁੱਚਾ ਸਿੰਘ ਪਸਨਾਵਾਲ

ਕਾਦੀਆਂ/ਧਾਰੀਵਾਲ, 6 ਨਵੰਬਰ

73ਵੀਆਂ ਜ਼ਿਲਾ ਪੱਧਰੀ ਸਕੂਲ ਖੇਡਾਂ (2022-23) ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਇਲਾਕੇ ਦੀ ਸੰਸਥਾ ਬਾਬਾ ਆਇਆ ਸਿੰਘ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਦੇ ਵਿਦਿਆਰਥੀਆਂ ਨੇ ਕੋਚ ਜਤਿੰਦਰ ਕੁਮਾਰ ਦੀ ਅਗਵਾਈ ਹੇਠ ਵੱਖ ਵੱਖ ਈਵੈਂਟਸ ਵਿੱਚ ਸ਼ਾਨਦਾਰ ਜਿੱਤਾਂ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸੰਸਥਾ ਦੇ ਡਾਇਰੈਕਟਰ ਪ੍ਰਿੰਸੀਪਲ ਮਨਪ੍ਰੀਤ ਕੌਰ ਵਿਰਕ ਨੇ ਦੱਸਿਆ ਗੌਰਮਿੰਟ ਕਾਲਜ ਗੁਰਦਾਸਪੁਰ ਦੇ ਸ਼ਹੀਦ ਕਰਨਲ ਨਵਦੀਪ ਸਿੰਘ ਸਟੇਡੀਅਮ ਵਿੱਚ ਹੋਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਸਕੂਲ ਦੇ ਵਿਦਿਆਰਥੀ ਦਮਨਪ੍ਰੀਤ ਸਿੰਘ ਨੇ ਡਿਸਕ ਥਰੋਅ ਅੰਡਰ-14 ਟੀਮ ‘ਚੋਂ ਸੋਨ ਤਗਮਾ ਜਿੱਤਿਆ, ਜੈਵਲਿਨ ਥਰੋਅ ਅੰਡਰ-17 ਟੀਮ ‘ਚ ਰੂਪਅਰਮਾਨ ਸਿੰਘ ਨੇ ਚਾਂਦੀ ਤਗਮਾ ਅਤੇ ਹਰਡਲ ਰੇਸ ਅੰਡਰ-17 ‘ਚ ਮਾਧਵ ਸ਼ਰਮਾ ਨੇ ਚਾਂਦੀ ਤਗਮਾ ਜਿੱਤਿਆ। ਹਰਮਨਪ੍ਰੀਤ ਸਿੰਘ ਨੇ ਅੰਡਰ- 19 ਜੈਵਲਿਨ ਥਰੋਅ ‘ਚ ਦੂਜੀ ਪੁਜੀਸਨ ਹਾਸਿਲ ਕੀਤੀ।

ਜੇਤੂ ਵਿਦਿਆਰਥੀਆਂ ਦਾ ਸਕੂਲ ਪਹੁੰਚਣ ਤੇ ਪ੍ਰਬੰਧਕਾਂ ਨੇ ਵਿਸ਼ੇਸ਼ ਸਨਮਾਨ ਕੀਤਾ। ਡੀਪੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਜੇਤੂ ਵਿਦਿਆਰਥੀ ਸੂਬਾ ਪੱਧਰੀ ਖੇਡਾਂ ਵਿੱਚ ਆਪਣੇ ਜ਼ਿਲ੍ਹੇ ਵੱਲੋਂ ਖੇਡਣਗੇ।

ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ ਇੰਦਰਜੀਤ ਕੌਰ ਸੈਣੀ ਅਤੇ ਜਗਦੀਸ਼ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਸਖਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -