ਗੁਹਾਟੀ, 8 ਨਵੰਬਰ
ਅਸਾਮ ਦੇ ਸਰਕਾਰੀ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਯੋਜਨਾ ਦੀ ਬਹਾਲੀ ਲਈ ਅੱਜ ਇਥੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਕ ਮਹੀਨੇ ਵਿੱਚ ਮੰਗ ਨਾ ਮੰਨੀ ਗਈ ਤਾਂ ਰੋਸ ਪ੍ਰਦਰਸ਼ਨਾਂ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅਸਾਮ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਮੁਲਾਜ਼ਮ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਇਹ ਪ੍ਰਦਰਸ਼ਨ ਆਲ ਅਸਾਮ ਗੌਰਮਿੰਟ ਐੱਨਪੀਐੱਸ ਇੰਪਲਾਈਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਕੀਤਾ ਗਿਆ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਤੋਂ ਵੀ ਮੁਲਾਜ਼ਮਾਂ ਨੇ ਇਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਅਸਾਮ ਵਿੱਚ ਪੰਜ ਲੱਖ ਸਰਕਾਰੀ ਮੁਲਾਜ਼ਮ ਹਨ ਜਿਨ੍ਹਾਂ ਵਿੱਚੋਂ 2.4 ਲੱਖ ਮੁਲਾਜ਼ਮ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਅਧੀਨ ਆਉਂਦੇ ਹਨ। -ਪੀਟੀਆਈ