ਪਿਸ਼ਾਵਰ, 9 ਨਵੰਬਰ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਅੱਜ ਸਵੇਰੇ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਇੱਕ ਥਾਣੇ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਦੋ ਪੁਲੀਸ ਮੁਲਾਜ਼ਮਾਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਰਗਜ਼ਾਈ ਥਾਣੇ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਦੋ ਸਬ-ਇੰਸਪੈਕਟਰਾਂ ਫਰਮਾਨ ਅਤੇ ਫਰੀਦੀ ਮੌਤ ਹੋ ਗਈ ਜਦਕਿ ਦੋ ਕਾਂਸਟੇਬਲ ਜ਼ਖ਼ਮੀ ਹੋ ਗਏ। ਹਮਲਾਵਰ ਥਾਣੇ ਤੋਂ ਹਥਿਆਰ ਲੈ ਕੇ ਫਰਾਰ ਹੋ ਗਏ। ਸੂਬੇ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਹਮਲੇ ਦੀ ਨਿਖੇਧੀ ਕੀਤੀ ਹੈ। -ਪੀਟੀਆਈ