12.4 C
Alba Iulia
Saturday, May 4, 2024

10ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਮਸਤੂਆਣਾ ਸਾਹਿਬ ’ਚ ਸ਼ੁਰੂ

Must Read


ਐੱਸਐੱਸ ਸੱਤੀ

ਮਸਤੂਆਣਾ ਸਾਹਿਬ, 12 ਨਵੰਬਰ

ਗੱਤਕਾ ਸ਼ਸਤਰ ਵਿੱਦਿਆ ਸਿੱਖ ਵਿਰਾਸਤ ਦੀ ਅਦੁੱਤੀ ਖੇਡ ਹੈ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਮਲਕੀਤ ਸਿੰਘ ਚੰਗਾਲ ਨੇ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਿਖੇ ਸ਼ੁਰੂ ਹੋਈ ਚਾਰ ਰੋਜ਼ਾ ਰਾਜ ਪੱਧਰੀ ਗੱਤਕਾ ਚੈਂਪੀਅਨਸ਼ਿਪ ਮੌਕੇ ਬਤੌਰ ਮੁੱਖ ਮਹਿਮਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਰਾਜ ਪੱਧਰੀ ਟੂਰਨਾਮੈਂਟ ਵਿਚ 15 ਜ਼ਿਲ੍ਹਿਆਂ ਦੀਆਂ ਲੜਕਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ।

ਇਸ ਮੌਕੇ ਉਨ੍ਹਾਂ ਨਾਲ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਅਕਾਲ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਗੱਤਕਾ ਖੇਡ ਦੇ ਸਰਟੀਫਿਕੇਟਾਂ ਦੀ ਗ੍ਰੇਡੇਸ਼ਨ ਹੋਣ ਕਰਕੇ ਗੱਤਕਾ ਖਿਡਾਰੀਆਂ ਦਾ ਭਵਿੱਖ ਬਹੁਤ ਉੱਜਲ ਹੈ। ਇਸ ਕਰਕੇ ਵੱਧ ਤੋਂ ਵੱਧ ਖਿਡਾਰੀ ਇਸ ਖੇਡ ਨਾਲ ਜੁੜਨ। ਇਸ ਤੋਂ ਪਹਿਲਾਂ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਬਾਲੀਆਂ ਨੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਿਆ ਅਤੇ ਜਸਵੰਤ ਸਿੰਘ ਖਹਿਰਾ ਵੱਲੋਂ ਧੰਨਵਾਦ ਕਰਨ ਉਪਰੰਤ ਮਹਿਮਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਪ੍ਰਿੰਸੀਪਲ ਡਾ. ਗੀਤਾ ਠਾਕਰ, ਡਾ. ਅਮਨਦੀਪ ਕੌਰ, ਗੁਰਜੰਟ ਸਿੰਘ ਦੁੱਗਾਂ, ਸਿਆਸਤ ਸਿੰਘ ਗਿੱਲ, ਮਾਸਟਰ ਭੁਪਿੰਦਰ ਸਿੰਘ, ਡਾ. ਉਂਕਾਰ ਸਿੰਘ, ਡਾ. ਜਸਪਾਲ ਸਿੰਘ, ਪ੍ਰੋਫੈਸਰ ਨਿਰਪਜੀਤ ਸਿੰਘ, ਪ੍ਰੋਫੈਸਰ ਗੁਰਦੀਪ ਸਿੰਘ, ਪ੍ਰੋਫੈਸਰ ਸਤਿੰਦਰ ਪਾਲ, ਪ੍ਰੋਫੈਸਰ ਸੁਖਜੀਤ ਸਿੰਘ ਘੁਮਾਣ, ਸੋਹਨਦੀਪ ਸਿੰਘ ਜੁਗਨੂੰ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰ ਮੌਜੂਦ ਸਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -