ਬਾਲੀ, 16 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸਿਖਰ ਸੰਮੇਲਨ ‘ਚ ਅੱਜ ਕਿਹਾ ਕਿ ‘ਡਿਜੀਟਲ ਪਰਿਵਰਤਨ’ ਨੂੰ ਕੁਝ ਲੋਕਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਅਤੇ ਇਸ ਤੋਂ ਵੱਧ ਤੋਂ ਵੱਧ ਲਾਭ ਤਾਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ, ਜਦੋਂ ਇਸ ਦੀ ਪਹੁੰਚ ਨੂੰ ਸਾਰਿਆਂ ਤੱਕ ਹੋਵੇ। ਸ੍ਰੀ ਮੋਦੀ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੇ ਭਾਰਤ ਦੇ ਤਜ਼ਰਬੇ ਨੇ ਦਿਖਾਇਆ ਹੈ ਕਿ ਜੇ ਡਿਜੀਟਲ ਬੁਨਿਆਦੀ ਢਾਂਚੇ ਨੂੰ ਵਿਆਪਕ ਤੌਰ ‘ਤੇ ਪਹੁੰਚਯੋਗ ਬਣਾਇਆ ਜਾਂਦਾ ਹੈ ਤਾਂ ਇਹ ਸਮਾਜਿਕ-ਆਰਥਿਕ ਤਬਦੀਲੀ ਲਿਆ ਸਕਦਾ ਹੈ।